ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਵਰਲਡ ਕੈਂਸਰ ਕੇਅਰ ਕੈਂਪ ਦਾ ਆਯੋਜਨ ਕੀਤਾ
ਨਵੀਂ ਦਿੱਲੀ- ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ‘ਚ ਵਿਸਾਖੀ 2023 ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਵਿਸਾਖੀ ਮੇਲਾ ‘ਰੂਹ ਪੰਜਾਬ ਦੀ’ ਦਾ ਆਯੋਜਨ ਕੀਤਾ ਗਿਆ।
ਸੰਸਥਾ ਦੇ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਡਾ. ਇਕਬਾਲ ਸਿੰਘ ਲਾਲਪੁਰਾ ਦੇ ਨਵੀਂ ਦਿੱਲੀ ਵਿਖੇ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਆਯੋਜਿਤ ਸਮਾਗਮ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਸ. ਜੇਪੀ ਨੱਡਾ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਤੇ ਘੱਟ ਗਿਣਤੀ ਮਾਮਲਿਆਂ ਦੀ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ, ਸ਼੍ਰੀ. ਹਰਦੀਪ ਸਿੰਘ ਪੁਰੀ, ਵਿਦੇਸ਼ ਅਤੇ ਸੱਭਿਆਚਾਰ ਰਾਜ ਮੰਤਰੀ ਸ਼੍ਰੀਮਤੀ ਡਾ. ਮੀਨਾਕਸ਼ੀ ਲੇਖੀ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ, ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ. ਦੁਸ਼ਯੰਤ ਕੁਮਾਰ ਗੌਤਮ, ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼੍ਰੀ. ਆਰ ਪੀ ਸਿੰਘ, ਭਾਜਪਾ ਦੇ ਰਾਸ਼ਟਰੀ ਮੀਡੀਆ ਸਹਿ-ਮੁਖੀ, ਸ਼੍ਰੀ. ਸੰਜੇ ਮਯੂਖ, ਭਾਜਪਾ ਆਗੂ ਸ਼੍ਰੀ. ਹੰਸ ਰਾਜ ਹੰਸ, ਦਿੱਲੀ ਤੋਂ ਸੰਸਦ ਮੈਂਬਰ ਅਤੇ ਸ੍ਰੀਮਤੀ ਡਾ. ਗੌਤਮ ਗੰਭੀਰ ਸਮੇਤ ਭਾਰੀ ਗਿਣਤੀ ਵਿੱਚ ਪੰਜਾਬੀ ਪ੍ਰੇਮੀਆਂ ਤੇ ਪੰਜਾਬ ਦੀਆਂ ਮੰਨੀਆਂ-ਪ੍ਰਮੰਨੀਆਂ ਸ਼ਖ਼ਸੀਅਤਾਂ ਵੀ ਸ਼ਾਮਲ ਹੋਈਆਂ।
ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਦੇ ਵਿਸ਼ਵ ਪੱਧਰੀ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ਰਾਹੀਂ ਪੰਜਾਬ ਦੇ ਜੀਵੰਤ ਸੱਭਿਆਚਾਰ ਨੂੰ ਪੇਸ਼ ਕੀਤਾ।
ਇਹ ਪਹਿਲੀ ਵਾਰ ਹੈ ਜਦੋਂ ਵਿਸਾਖੀ ਨੂੰ ਨਵੀਂ ਦਿੱਲੀ ਵਿੱਚ ਸਮਰਪਿਤ ਸਮਾਗਮ ਰਾਹੀਂ ਵਿਸ਼ਵ ਭਰ ਵਿੱਚ ਕੈਂਸਰ ਦੇ ਮੁਫਤ ਜਾਂਚ ਕੈਂਪ ਲਗਾਉਣ ਲਈ ਜਾਣੀ ਜਾਂਦੀ ਅਤੇ ਪੰਜਾਬ ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਇੰਨੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ ਹੈ।
ਇਸ ਮੌਕੇ NCM ਦੇ ਮਾਨਯੋਗ ਚੇਅਰਮੈਨ ਸ਼੍ਰੀ ਇਕਬਾਲ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੇ ਸਪੁੱਤਰ ਸ਼੍ਰੀ. ਅਜੈਵੀਰ ਸਿੰਘ ਲਾਲਪੁਰਾ ਨੇ ਸੰਬੋਧਨ ਕੀਤਾ ਤੇ ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ।
ਮਾਨਯੋਗ ਚੇਅਰਮੈਨ ਲਾਲਪੁਰਾ ਨੇ ਆਪਣੀ ਟਿੱਪਣੀ ਵਿੱਚ ਕਿਹਾ, “ਵਿਸਾਖੀ ਦਾ ਤਿਉਹਾਰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦਾ ਢੁਕਵਾਂ ਪ੍ਰਤੀਬਿੰਬ ਹੈ। ਇਹ ਭਾਰਤ ਵਿੱਚ ਪੰਜਾਬ ਦੀ ਵਿਲੱਖਣ ਪਛਾਣ ਨੂੰ ਖੂਬਸੂਰਤ ਢੰਗ ਨਾਲ ਦਰਸਾਉਂਦਾ ਹੈ। ਜਦੋਂ ਕਿ ਵਿਸਾਖੀ ਦਾ ਤਿਉਹਾਰ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਲਈ ਆਰਥਿਕ ਖੁਸ਼ਹਾਲੀ ਲਿਆਉਂਦਾ ਹੈ। ਇਹ ਸਾਡੇ ਭਾਈਚਾਰਕ ਸਬੰਧਾਂ ਨੂੰ ਵੀ ਮਜ਼ਬੂਤ ਕਰਦਾ ਹੈ।”
ਉਨ੍ਹਾਂ ਅੱਗੇ ਕਿਹਾ, “ਪਿਛਲੇ ਸਮੇਂ ਵਿੱਚ, ਫਸਲਾਂ ਦੀ ਵਾਢੀ ਤੇ ਫ਼ਸਲ ਵੇਚਣ ਤੋਂ ਬਾਅਦ, ਕਿਸਾਨ ਆਪਣੇ ਘਰ ਵਾਪਸ ਪਰਤਦੇ ਸਨ ਅਤੇ ਜਸ਼ਨ ਮਨਾਉਣ ਲਈ ਮੇਲੇ ਲਗਾਉਂਦੇ ਸਨ, ਪਰ ਅੱਜ ਅਸੀਂ ਇਨ੍ਹਾਂ ਸਾਰੇ ਪਹਿਲੂਆਂ ਵਿੱਚ ਤਬਦੀਲੀ ਦੇ ਗਵਾਹ ਹਾਂ ਕਿਉਂਕਿ ਅਸੀਂ ਆਪਣੇ ਸੱਭਿਆਚਾਰ ਅਤੇ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਾਂ।
ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਪ੍ਰਧਾਨ ਸ. ਕੁਲਵੰਤ ਸਿੰਘ ਧਾਲੀਵਾਲ, ਜਿਨ੍ਹਾਂ ਦੇ ਯਤਨਾਂ ਸਦਕਾ ਅੱਜ ਦਾ ਇਹ ਜਸ਼ਨ ਪਰੰਪਰਾਗਤ ਢੰਗ ਨਾਲ ਸੰਭਵ ਹੋਇਆ, ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਪੰਜਾਬੀਆਂ ਨੂੰ ਪਿਆਰ ਕਰਦੀ ਹੈ। ਖਾਸ ਤੌਰ ‘ਤੇ ਸਿੱਖ, ਜਿਸ ਦਾ ਪ੍ਰਤੀਬਿੰਬ ਅੱਜ ਦੇ ਸਮਾਗਮ ਵਿਚ ਦੇਖਿਆ ਜਾ ਸਕਦਾ ਹੈ, ਜਿਸ ਵਿਚ ਕੇਂਦਰੀ ਮੰਤਰੀਆਂ ਸਮੇਤ ਭਾਜਪਾ ਦੇ ਰਾਸ਼ਟਰੀ ਨੇਤਾਵਾਂ ਨੇ ਸ਼ਿਰਕਤ ਕੀਤੀ।
ਇਸ ਤੋਂ ਪਹਿਲਾਂ ਸੰਸਥਾ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਵਰਲਡ ਕੈਂਸਰ ਕੇਅਰ ਕੈਂਪ ਦਾ ਆਯੋਜਨ ਕੀਤਾ ਗਿਆ। ਸ੍ਰੀ ਲਾਲਪੁਰਾ ਤੇ ਵਰਲਡ ਕੈਂਸਰ ਕੇਅਰ ਦੇ ਚੇਅਰਮੈਨ ਸ਼ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਆਯੋਜਿਤ ਇਸ ਫ੍ਰੀ ਮੈਡੀਕਲ ਕੈਂਪ ਦੇ ਉਦਘਾਟਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ।ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਲਗਾਤਾਰ ਮਨਾਏ ਜਾਣਗੇ।
ਇਸ ਮੌਕੇ ਸੰਸਦ ਮੈਂਬਰ ਸ਼ ਮਨੋਜ ਤਿਵਾੜੀ ‘ਮ੍ਰਿਦੁਲ’, ਹਰਮੀਤ ਸਿੰਘ ਕਾਲਕਾ, ਪ੍ਰਧਾਨ, ਡੀ.ਐੱਸ.ਜੀ.ਐੱਮ, ਕਰਨਲ ਜੈਬੰਸ ਸਿੰਘ ਸਾਬਕਾ ਡਾਇਰੈਕਟਰ ANI ਤੇ ਐਡੀਟਰ ਪੰਜਾਬ ਪਲਸ, ਡਾ: ਜਸਵਿੰਦਰ ਸਿੰਘ ਢਿੱਲੋਂ, ਆਨਰੇਰੀ ਸਕੱਤਰ ਗਲੋਬਲ ਪੰਜਾਬੀ ਐਸੋਸੀਏਸ਼ਨ, ਡਾ. ਜਸਵਿੰਦਰ ਕੌਰ ਸੋਹਲ,ਖ਼ਜ਼ਾਨਚੀ ਵੀ ਮੌਜੂਦ ਸਨ।
Comments are closed, but trackbacks and pingbacks are open.