ਜੱਟ ਸਿੱਖ ਕੌਂਸਲ ਦੇ ਪ੍ਰਧਾਨ ਹੇਅਰ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ

ਖਟਕੜ ਕਲਾਂ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ

ਖਟਕੜ ਕਲਾਂ – ਦੁਨੀਆ ਭਰ ਦੇ ਪੰਜਾਬੀਆਂ ਵਲੋਂ ਬੀਤੇ ਦਿਨੀਂ ਕੌਮੀ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੌਰਾਨ ਜੱਟ ਸਿੱਖ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਹੇਅਰ ਨੇ ਉਚੇਚ ਤੌਰ ’ਤੇ ਸ਼ਹੀਦ ਦੇ ਪਿੰਡ ਖਟਕੜ ਕਲਾਂ ਵਿਖੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਜੱਟ ਸਿੱਖ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਹੇਅਰ ਅਤੇ ਕੌਂਸਲ ਦੇ ਕਾਰਜਕਾਰੀ ਮੈਂਬਰ ਜਸਪਾਲ ਸਿੰਘ ਨਾਗਰਾ ਖਟਕੜ ਕਲਾਂ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਿਲ ਹੋਏ ਅਤੇ ਸ਼ਹੀਦ ਦੇ ਬੁੱਤ ’ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਸ਼ਰਧਾਂਜਲੀ ਅਰਪਿੱਤ ਕੀਤੀ।

ਹੇਅਰ ਨੇ ਇਸ ਮੌਕੇ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਭਰ ਜਵਾਨੀ ਵਿੱਚ ਫਾਂਸੀ ਦਾ ਰੱਸਾ ਚੁੰਮਿਆ ਸੀ ਅਤੇ ਹੁਣ ਦੇਸਵਾਸੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਅਜ਼ਾਦ ਦੇਸ਼ ਨੂੰ ਖੁਸ਼ਹਾਲ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਇਮਾਨਦਾਰੀ ਨਾਲ ਪਾਉਣ ਤਾਂਕਿ ਸ਼ਹੀਦ ਦੇ ਸੁਪਨਿਆਂ ’ਚ ਭਾਰਤ ਇਜਾਦ ਕੀਤਾ ਜਾ ਸਕੇ।

Comments are closed, but trackbacks and pingbacks are open.