ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦੀ ਅਪੀਲ
ਲੰਡਨ (ਰਾਜਵੀਰ ਸਮਰਾ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਗਿਆਨੀ ਸਾਹਿਬ ਸਿੰਘ ਨੇ ਆਪਣੇ ਇੰਗਲੈਂਡ ਦੌਰੇ ਦੌਰਾਨ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿੱਥੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਹਰਨਾਮ ਸਿੰਘ ਖਾਲਸਾ ਅਤੇ ਗਿਆਨੀ ਸਾਹਿਬ ਸਿੰਘ ਨੇ ਜਿੱਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦਾ ਸਾਂਝ ਪਾਈ। ਉਥੇ ਹੀ ਉਨ੍ਹਾਂ ਇਸ ਦੌਰਾਨ ਵਿਦੇਸ਼ ਵਿੱਚ ਸਿੱਖ ਸੰਗਤਾਂ ਨੂੰ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮਜ਼ਬੂਤ ਹੋਣ ਦਾ ਸੱਦਾ ਦਿੱਤਾ।
ਉਹਨਾਂ ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਬਾਰੇ ਵਿਸ਼ੇਸ਼ ਰੋਸ਼ਨੀ ਪਾਈ। ਉਹਨਾਂ ਨੇ ਵਿਦੇਸ਼ਾਂ ਵਿੱਚ ਰਹਿ ਰਹੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਪ੍ਰਵਾਸੀ ਭਾਰਤੀਆਂ ਨੂੰ ਖਾਸ ਅਪੀਲ ਕੀਤੀ।
ਇਸ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਯੂ.ਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਉਥੇ ਹੀ ਹਿੰਮਤ ਸਿੰਘ ਸੋਹੀ ਪ੍ਰਧਾਨ, ਹਰਮੀਤ ਸਿੰਘ ਗਿੱਲ ਜਨਰਲ ਸਕੱਤਰ, ਕੁਲਵੰਤ ਸਿੰਘ ਭਿੰਡਰ ਮੀਤ ਪ੍ਰਧਾਨ ਤੇ ਸਮੂਹ ਪ੍ਰਬੰਧਕ ਗੁਰਦੁਆਰਾ ਕਮੇਟੀ ਸਿੰਘ ਸਭਾ ਸਾਊਥਾਲ (ਯੂ.ਕੇ) ਨੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਗਿਆਨੀ ਸਾਹਿਬ ਸਿੰਘ ਨੂੰ ਸਿਰੋਪਾਓ ਤੇ ਸਿੱਖ ਰਾਜ ਦਾ ਸਿੱਕਾ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
Comments are closed, but trackbacks and pingbacks are open.