ਦਲ ਖਾਲਸਾ ਦੇ ਬਾਨੀ ਹਾਈਜੈਕਰ ਭਾਈ ਗਜਿੰਦਰ ਸਿੰਘ ਦਾ ਅਕਾਲ ਚਲਾਣਾ

ਲਾਹੌਰ ਦੇ ਹਸਪਤਾਲ ਵਿੱਚ ਆਖ਼ਰੀ ਸਾਹ ਲਏ

ਲਾਹੌਰ – ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ (ਉਮਰ 73 ਸਾਲ) ਲਾਹੌਰ ਦੇ ਹਸਪਤਾਲ ’ਚ ਅਕਾਲ ਚਲਾਣਾ ਕਰ ਗਏ ਹਨ। ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖ਼ਲ ਕੀਤਾ ਸੀ। ਭਾਈ ਗਜਿੰਦਰ ਸਿੰਘ ਜਲਦੀ ਤੰਦਰੁਸਤ ਹੋ ਰਹੇ ਸਨ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਬਾਅਦ ਹਸਪਤਾਲ ਵਿੱਚ ਉਨ੍ਹਾਂ ਨੂੰ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ।

ਜ਼ਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ 29 ਸਤੰਬਰ 1981 ਵਿੱਚ ਦਲ ਖਾਲਸਾ ਦੇ ਮੈਂਬਰਾਂ ਨਾਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਗਿ੍ਰਫ਼ਤਾਰੀ ਦੇ ਰੋਸ ਵਿੱਚ ਏਅਰ ਇੰਡੀਆ ਦਾ ਜਹਾਜ਼ ਅਗਵਾ ਕਰਕੇ ਲਾਹੌਰ ਲੈ ਗਏ ਸਨ, ਜਿੱਥੇ ਉਨ੍ਹਾਂ ਅਤੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 13 ਸਾਲ 4 ਮਹੀਨੇ ਦੀ ਕੈਦ ਤੋਂ ਬਾਅਦ, ਭਾਈ ਗਜਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਹੀ ਰਹਿਣ ਦਾ ਮਨ ਬਣਾ ਲਿਆ ਸੀ। ਭਾਈ ਗਜਿੰਦਰ ਸਿੰਘ 1970 ਵਿੱਚ ਡੇਰਾ ਬੱਸੀ ਵਿੱਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਜਲਸੇ ਦੌਰਾਨ ਮੂੰਹ ’ਤੇ ਪਰਚੇ ਸੁੱਟਣ ਕਾਰਨ ਪੁਲਸ ਤਸ਼ਦੱਦ ਦਾ ਸ਼ਿਕਾਰ ਹੋਣ ਕਾਰਨ ਚਰਚਾ ਵਿੱਚ ਰਹੇ ਅਤੇ 1975 ਵਿੱਚ ‘‘ਪੰਜ ਤੀਰ ਹੋਰ’’ ਅਤੇ ਭਾਰਤ ਸਰਕਾਰ ਵੱਲੋਂ ਦੇਸ਼ ਵਿਰੋਧੀ ਹੋਣ ਕਾਰਣ ਪਾਬੰਦੀ ਲਾ ਦਿੱਤੀ ਗਈ ਸੀ। 2018 ਵਿੱਚ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਦੀ ਇਲਾਜ ਅਧੀਨ ਜਰਮਨ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ।

Comments are closed, but trackbacks and pingbacks are open.