ਪਟਿਆਲਾ ਮਹਾਰਾਣੀ ਵੀ ਆ ਗਈ ਮਹਾਰਾਜ ਦੇ ਹੱਕ ਵਿੱਚ

ਭਾਜਪਾ ਦੀ ਮੀਟਿੰਗ ਵਿੱਚ ਅਹਿਮ ਐਲਾਨ

ਪਟਿਆਲਾ – ਕਾਂਗਰਸ ਦੀ ਟਿਕਟ ’ਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੀ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਸਾਰੇ ਖਦਸ਼ੇ ਦੂਰ ਕਰਦੇ ਹੋਏ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕੀਤਾ। ਭਾਜਪਾ ਆਗੂ ਆਸ਼ੂਤੋਸ਼ ਗੌਤਮ ਵੱਲੋਂ ਰੱਖੀ ਗਈ ਚੋਣ ਮੀਟਿੰਗ ’ਚ ਪਹੁੰਚੀ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਉਹ ਕੈਪਟਨ ਅਮਰਿੰਦਰ ਸਿੰਘ ਲਈ ਵੋਟਾਂ ਮੰਗ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੀ ਬਚਾ ਸਕਦੀ ਹੈ। ਪੰਜਾਬ ਇਕ ਬਾਰਡਰ ਸਟੇਟ ਹੈ। ਸਰਕਾਰ ਦੀ ਆਰਥਿਕ ਹਾਲਤ ਬੇਹੱਦ ਖਸਤਾ ਹੈ। ਕੇਂਦਰ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਕਿਸੇ ਵੀ ਹਾਲਤ ’ਚ ਚੱਲ ਨਹੀਂ ਸਕਦਾ। ਇਸੇ ਕਾਰਨ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਪਾਰਟੀ ਨੇ ਭਾਜਪਾ ਨਾਲ ਗੱਠਜੋੜ ਕੀਤਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਪਟਿਆਲਾ ਵਿਖੇ ਪਹੁੰਚ ਰਹੇ ਹਨ। ਇਹ ਵੀ ਚਰਚਾ ਹੈ ਕਿ ਪ੍ਰਨੀਤ ਕੌਰ ਅਮਿਤ ਸ਼ਾਹ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰ ’ਚ ਮੰਤਰੀ ਵੀ ਬਣਾਇਆ ਜਾ ਸਕਦਾ ਹੈ।

Comments are closed, but trackbacks and pingbacks are open.