ਸਾਡੇ ਬੁਜਰਗਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸ਼੍ਰੌਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ – ਕਰਨੈਲ ਸਿੰਘ ਪੀਰ ਮੁਹੰਮਦ
ਸਾਊਥਾਲ – ਸਰਬਜੀਤ ਸਿੰਘ ਬਨੂੜ – ਸ਼੍ਰੌਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ ਕਰਨੈਲ ਸਿੰਘ ਪੀਰ ਮੁਹੰਮਦ ਦਾ ਸਾਊਥਾਲ ਵਿੱਚ ਐਨ.ਆਰ.ਆਈ ਪੰਜਾਬੀਆਂ ਵੱਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਾਊਥਾਲ ਦੇ ਨੂਰ ਮਹਿਲ ਹਾਲ ਵਿੱਚ ਈਲਿੰਗ ਸਾਊਥਾਲ ਦੇ ਸਾਬਕਾ ਐਮ ਪੀ ਸ਼੍ਰੀ ਵਰਿੰਦਰ ਸ਼ਰਮਾ, ਕੌਂਸਲਰ ਕਮਲਪ੍ਰੀਤ ਕੌਰ, ਸ ਸੁਖਵਿੰਦਰ ਸਿੰਘ ਸੁੱਖੀ, ਸਾਬਕਾ ਕੌਂਸਲਰ ਕਮਲਜੀਤ ਕੋਰ, ਸ ਸਰਬਜੀਤ ਸਿੰਘ ਗਰੇਵਾਲ ਨੇ ਸ ਕਰਨੈਲ ਸਿੰਘ ਪੀਰ ਮੁਹੰਮਦ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਪੰਜਾਬ ਨਾਲ ਪਿਆਰ ਰੱਖਣ ਵਾਲੇ ਪੰਜਾਬੀਆਂ ਨੇ ਸ ਪੀਰ ਮੁਹੰਮਦ ਨੂੰ ਜੀ ਆਈਆਂ ਆਖਦੇ ਹੋਏ ਸਮੇਂ ਸਮੇਂ ਤੇ ਪਾਰਟੀ ਪ੍ਰਧਾਨ ਵੱਲੋਂ ਕੀਤੀਆਂ ਬੱਜਰ ਕੁਰਤਿਆਂ ਬਾਰੇ ਵਿਚਾਰ ਚਰਚਾ ਕਰਕੇ ਮਾਫ਼ੀ ਮੰਗਣ ਦੀ ਗੱਲ ਕੀਤੀ ਗਈ। ਇਸ ਮੌਕੇ ਸ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਸਿੱਖ ਕੌਮ ਤੇ ਪੰਜਾਬ ਨੂੰ ਸਮਰਪਿਤ ਹੈ ਉਹ ਕੌਮ ਦੀ ਆਵਾਜ ਬਣ ਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਖੇਤਰੀ ਮਾਂ ਪਾਰਟੀ ਸ੍ਰੌਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਸਾਡੇ ਬੁਜ਼ਰਗਾਂ ਨੇ ਅਕਾਲੀ ਦਲ ਦੀ ਮਜ਼ਬੂਤੀ ਤੇ ਪੰਜਾਬ ਦੇ ਹਿੱਤਾ ਨੂੰ ਬਚਾਉਣ ਲਈ ਆਪਣੇ ਖੂਨ ਦਾ ਇੱਕ ਇੱਕ ਕਤਰਾ ਦੇ ਕੇ ਇਸ ਨੂੰ ਸਿੰਜੀਆਂ ਹੈ। ਉਨ੍ਹਾਂ ਕਿਹਾ ਕਿ ਐਨ ਆਰ ਆਈ ਭਰਾਵਾਂ ਵੱਲੋਂ ਦਿੱਤੇ ਬਹੁਮੁੱਲੇ ਵਿਚਾਰ ਤੇ ਮੁਸ਼ਕਲਾਂ ਦੇ ਹੱਲ ਸੰਬੰਧੀ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਉਣਗੇ।
ਇਸ ਮੌਕੇ ਹੋਰਨਾ ਤੋ ਇਲਾਵਾ ਸ ਬਲਵਿੰਦਰ ਸਿੰਘ ਪੀਰ ਮੁਹੰਮਦ, ਸ ਅਮਰੀਕ ਸਿੰਘ ਨੂਰ ਮਹਿਲ, ਸ ਮਨਪ੍ਰੀਤ ਸਿੰਘ ਖਾਲਸਾ, ਸੋਨੂੰ ਬਾਜਵਾ, ਅਮਨ ਘੁੰਮਣ, ਗੁਰਪ੍ਰੀਤ ਕੋਰ , ਸਰਬਜੀਤ ਸਿੰਘ ਗਰੇਵਾਲ, ਅਵਤਾਰ ਸਿੰਘ ਚੌਹਾਨ, ਸਤਨਾਮ ਸਿੰਘ ਚੌਹਾਨ, ਦਰਸ਼ਨ ਸਿੰਘ ਅਜ਼ਾਦ, ਗੁਰਪ੍ਰੀਤ ਕੋਰ ਆਦਿ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਸਾਬਕਾ ਐਮ ਪੀ ਸ਼੍ਰੀ ਵਰਿੰਦਰ ਸ਼ਰਮਾ, ਕੌਂਸਲਰ ਕਮਲਪ੍ਰੀਤ ਕੌਰ ਨੇ ਸ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸਿਰੋਪਾ ਪਾ ਸਨਮਾਨਿਤ ਕੀਤਾ ਗਿਆ।
Comments are closed, but trackbacks and pingbacks are open.