ਐਨ ਆਰ ਆਈ ਸਭਾ ਦੇ ਸਾਬਕਾ ਪ੍ਰਧਾਨ ਅਤੇ ਐਨ ਆਰ ਆਈ ਕਮਿਸ਼ਨ ਦੇ ਸਾਬਕਾ ਮੈਂਬਰ ਹੇਅਰ ਵਲੋਂ ਮੰਗ
ਜਲੰਧਰ – ਐੱਨ.ਆਰ.ਆਈ ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਜੱਟ ਸਿੱਖ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਹੇਅਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਵਰਨਰ ਆਫ਼ ਪੰਜਾਬ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਜਲਦ ਤੋਂ ਜਲਦ 1983 ਦੀ ਧਾਰਾ 6 ਦੇ ਤਹਿਤ ਇਮੀਗ੍ਰੇਸ਼ਨ ਚੈੱਕ ਪੋਸਟ ਸਥਾਪਤ ਕੀਤੀ ਜਾਵੇ, ਤਾਂ ਜੋ ਫ਼ਰਜ਼ੀ ਟ੍ਰੈਵਲ ਏਜੰਟਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਸਕੇ ਅਤੇ ਪੰਜਾਬੀਆਂ ਨੂੰ ਇਮੀਗ੍ਰੇਸ਼ਨ ਬਾਰੇ ਸਹੀ ਜਾਣਕਾਰੀ ਵੀ ਮਿਲ ਸਕੇ।
ਕਮਲਜੀਤ ਸਿੰਘ ਹੇਅਰ ਨੇ ਕਿਹਾ ਕਿ ਇਹ ਚੈੱਕ ਪੋਸਟ ਸਥਾਪਤ ਕਰਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ। ਸਾਬਕਾ ਐੱਨ.ਆਰ.ਆਈ ਸਭਾ ਦੇ ਪ੍ਰਧਾਨ ਨੇ ਕਿਹਾ ਕਿ ਭੋਲੇ-ਭਾਲੇ ਲੋਕਾਂ ਨੂੰ ਆਪਣੇ ਝਾਂਸੇ ਵਿੱਚ ਫਸਾ ਕੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਵਸੂਲਣ ਵਾਲੇ ਠੱਗ ਟ੍ਰੈਵਲ ਏਜੰਟਾਂ ’ਤੇ ਸ਼ਿਕੰਜਾ ਕੱਸਿਆ ਜਾਣਾ ਬਹੁਤ ਜ਼ਰੂਰੀ ਹੈ।
ਇਸ ਸਦੰਰਭ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਇਮੀਗ੍ਰੇਸ਼ਨ ਚੈੱਕ ਪੋਸਟਾਂ ਜਲਦੀ ਤੋਂ ਜਲਦੀ ਸਥਾਪਿਤ ਕਰਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ ਤਾਂ ਜੋ ਇਨ੍ਹਾਂ ਠੱਗ ਏਜੰਟਾਂ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਆ ਮਿਲ ਸਕੇ।
Comments are closed, but trackbacks and pingbacks are open.