ਬਰਤਾਨੀਆ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵਲੋਂ ਟਿੱਪਣੀ ’ਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ

ਸਿੱਖ ਸੰਸਦ ਮੈਂਬਰਾਂ ਨੇ ਮੁਆਫ਼ੀ ਅਤੇ ਸੰਸਥਾਵਾਂ ਨੇ ਬਰਖ਼ਾਸਤਗੀ ਦੀ ਮੰਗ ਕੀਤੀ

ਲੰਡਨ – ਬਰਤਾਨੀਆ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵਲੋਂ ਇਕ ਸਮਾਗਮ ਮੌਕੇ ਸਿੱਖਾਂ ਨੂੰ ਵੱਖਵਾਦੀ ਕੱਟੜਪੰਥੀ ਦਰਸਾਉਣ ਦੀ ਕੋਸ਼ਿਸ਼ ਕਰਨ ਵਾਲੇ ਬਿਆਨ ਕਾਰਨ ਸਿੱਖ ਭਾਈਚਾਰੇ ਵਲੋਂ ਭਾਰੀ ਗੁੱਸੇ ਦਾ ਪ੍ਰਗਟਾਵਾ ਕੀਤਾ ਗਿਆ।

ਰਿਪੋਰਟ ਅਨੁਸਾਰ ਅਮਰੀਕਾ ਵਿੱਚ ਇਕ ਭਾਸ਼ਣ ਦੌਰਾਨ ਅੱਤਵਾਦ ਖਿਲਾਫ਼ ਬੋਲਦਿਆਂ ਪ੍ਰੀਤੀ ਪਟੇਲ ਦੇ ਕਹਿਣ ਦੀ ਕੋਸ਼ਿਸ਼ ਕੀਤੀ ਕਿ ਸਿੱਖ ਵੱਖਵਾਦੀਆਂ ਵਲੋਂ ਵੀ ਛੇੜੀਆਂ ਮੁਹਿੰਮਾ ਕਾਰਨ ਤਣਾਅ ਪੈਦਾ ਹੋ ਰਿਹਾ ਹੈ ਜਿਸ ਦਾ ਸਿੱਖ ਭਾਈਚਾਰੇ ਨੇ ਨੋਟਿਸ ਲੈਂਦਿਆਂ ਭਾਰੀ ਰੋਸ ਪ੍ਰਗਟਾਇਆ ਗਿਆ ਹੈ। ਜਿਸ ਦੇ ਚਲਦਿਆਂ ਸਿੱਖ ਪਾਰਲੀਮੈਂਟ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਨੇ ਮੁਆਫ਼ੀ ਦੀ ਮੰਗ ਕੀਤੀ ਹੈ ਜਦਕਿ ਸਿੱਖ ਸੰਸਥਾਵਾਂ ਨੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੂੰ ਲਿਖੇ ਸਾਂਝੇ ਪੱਤਰ ਵਿੱਚ ਪ੍ਰੀਤੀ ਨੂੰ ਬਰਖ਼ਾਸਤ ਕਰਨ ਦੀ ਮੰਗ ਚੁੱਕ ਲਈ ਹੈ।

ਸਿੱਖ ਸੰਸਥਾਵਾਂ ਦਾ ਕਹਿਣਾ ਹੈ ਕਿ ਪ੍ਰੀਤੀ ਪਟੇਲ ਨੇ ਗੈਰ ਜ਼ਿੰਮੇਵਾਰਾਨਾ ਟਿੱਪਣੀ ਕਰਕੇ ਸਿੱਖ ਭਾਈਚਾਰੇ ਨੂੰ ਠੇਸ ਪਹੁੰਚਾਈ ਹੈ ਜਦਕਿ ਯੂ.ਕੇ ਵਿੱਚ ਸਿੱਖਾਂ ਨੇ ਹਰੇਕ ਖੇਤਰ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ ਖਾਸਕਾਰ ਮਹਾਂਮਾਰੀ ਦੌਰਾਨ ਸਿੱਖਾਂ ਵਲੋਂ ਕੀਤੀਆਂ ਨਿਸ਼ਕਾਮ ਸੇਵਾਵਾਂ ਨੂੰ ਸਮੂਹ ਪਾਰਲੀਮੈਂਟ ਮੈਂਬਰਾਂ ਨੇ ਸਰਾਹਿਆ ਹੈ। ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਗੁਰਪੁਰਬ ਮੌਕੇ ਪਿਛਲੇ ਸਾਲ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਵਧਾਈ ਸੰਦੇਸ਼ ਨਾ ਜਾਰੀ ਕਰਨ ਅਤੇ ਜੱਗੀ ਜੌਹਲ ਦੀ ਰਿਹਾਈ ਸਮੇਤ ਕਈ ਮੁੱਦੇ ਉਠਾਏ ਹਨ।

Comments are closed, but trackbacks and pingbacks are open.