ਗੋਆ ਵਿਖੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਸੰਸਥਾਪਕ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਸਨਮਾਨਿਤ ਕੀਤਾ ਜਾਵੇਗਾ
ਲੰਡਨ – ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਮਨੁੱਖਤਾ ਨੂੰ ਬਚਾਉਣ ਲਈ ਜੂਝ ਰਹੀ ਸੰਸਥਾ ‘ਵਰਲਡ ਕੈਂਸਰ ਕੇਅਰ’ ਯੂ.ਕੇ ਨੂੰ ‘ਮਦਰ ਟੇਰੇਸਾ ਐਵਾਰਡ’ ਲਈ ਚੁਣਿਆ ਗਿਆ ਹੈ।
ਸਮਾਜਿਕ ਸੇਵਾਵਾਂ ਲਈ ‘ਵਰਲਡ ਕੈਂਸਰ ਕੇਅਰ’ ਸਨਮਾਨ ਪ੍ਰਾਪਤ ਕਰਨ ਵਾਲੀ ਪਹਿਲੀ ਸੰਸਥਾ ਹੋਵੇਗੀ ਜੋ ਹੋਰ ਸੇਵਾਵਾਂ ਤੋਂ ਇਲਾਵਾ ਕੈਂਸਰ ਦੇ ਮਰੀਜ਼ਾਂ ਦੀ ਹਰ ਪੱਖੋਂ ਸਹਾਇਤਾ ਕਰਦੀ ਹੈ। ਇਸ ਸੰਸਥਾ ਨੇ ਵਿਸ਼ਵ ਭਰ ਦੇ ਪ੍ਰਵਾਸੀ ਪੰਜਾਬੀਆਂ ਨੂੰ ਲਾਮਬੰਦ ਕਰਕੇ ਪੰਜਾਬ ਦੇ 13 ਹਜ਼ਾਰ ਪਿੰਡਾਂ ਵਿਚੋਂ ਕਰੀਬ 12 ਹਜ਼ਾਰ ਪਿੰਡਾਂ ਵਿੱਚ ਵੱਖ-ਵੱਖ ਕੈਂਪ ਲਗਾ ਕੇ ਪੰਜਾਬ ਵਾਸੀਆਂ ਨੂੰ ਕੈਂਸਰ ਤੋਂ ਬਚਾਉਣ ਲਈ ਅਨੇਕਾਂ ਵਾਰ ਕੈਂਪਾਂ ਰਾਹੀਂ ਜਾਗਰੂਕ ਕਰਨ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ ਹਨ ਅਤੇ ਹੋਰ ਸਿਹਤ ਸਹੂਲਤਾਂ ਵੀ ਉਪਲੱਬਧ ਕਰਵਾਈਆਂ ਗਈਆਂ ਹਨ।
ਇਸ ਸੰਸਥਾ ਦੇ ਸੰਸਥਾਪਕ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ 20 ਅਪ੍ਰੈਲ ਨੂੰ ਗੋਆ ਵਿਖੇ ਹੋ ਰਹੇ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ ਜਿਸ ਲਈ ਡਾ. ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।
Comments are closed, but trackbacks and pingbacks are open.