ਯੂ.ਕੇ ਦੀਆਂ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਚੋਣਾ ਵਿੱਚ ਅਕਾਲੀ ਦਲ ਅੰਮਿ੍ਰਤਸਰ ਦੀ ਹਮਾਇਤ ਦਾ ਐਲਾਨ

ਪੰਜਾਬ ਦੇ ਇਨਸਾਫ਼ ਪਸੰਦ ਵੋਟਰਾਂ ਨੂੰ ਸਨਿਮਰ ਅਪੀਲ

ਲੰਡਨ- ਪੰਜਾਬ ਦੀਆਂ ਹੋ ਰਹੀਆਂ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਖ ਸਿਆਸੀ ਪਾਰਟੀਆਂ ਸਰਗਰਮ ਹਨ। ਪਰ ਸਿੱਖ ਹੱਕਾਂ ਹਿੱਤਾਂ ਅਤੇ ਕੌਮ ਦੀ ਅਜਾਦੀ ਲਈ ਸਿੱਖ ਕੌਮ ਦੇ ਮਿਥੇ ਹੋਏ ਨਿਸ਼ਾਨੇ ਖਾਲਿਸਤਾਨ ਦੀ ਗੱਲ ਕੇਵਲ ਸ੍ਰ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਕੀਤੀ ਜਾ ਰਹੀ ਹੈ। ਖਾਲਸਾ ਪੰਥ ਅਤੇ ਪੰਜਾਬ ਨਾਲ ਰਵਾਇਤੀ ਪਾਰਟੀਆਂ ਨੇ ਹਮੇਸ਼ਾਂ ਹੀ ਧ੍ਰੋਹ ਕੀਤਾ ਹੈ। ਮੌਜੂਦਾ ਵਰਤਾਰੇ ਨੂੰ ਧਿਆਨ ਗੋਚਰੇ ਰੱਖਦਿਆਂ ਬਰਤਾਨੀਆ ਵਿੱਚ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਿੱਚ ਸ਼ਾਮਲ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੀਆਂ 20 ਫਰਬਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉੱਥੇ ਦਿੱਲੀ ਵਿੱਚ ਇਕ ਬੱਚੀ ਤੇ ਹੋਏ ਅਣਮਨੁੱਖੀ ਅਤੇ ਵਹਿਸ਼ੀਆਣਾ ਜ਼ੁਲਮ ਦੀ ਸਖਤ ਨਿਖੇਧੀ ਕਰਦਿਆਂ ਆਖਿਆ ਹੈ ਕਿ ਦੋਸ਼ੀ ਵਿਆਕਤੀ ਸਖਤ ਸਜ਼ਾ ਦੇ ਹੱਕਦਾਰ ਹਨ, ਜਿਹਨਾਂ ਨੇ ਬਹੁਤ ਹੀ ਘਿਨਾਉਣਾ ਅਪਰਾਧ ਕੀਤਾ ਹੈ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ, ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ,ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ  ਵਲੋਂ ਜਾਰੀ ਪ੍ਰੈੱਸ ਰਿਲੀਜ਼ ਵਿੱਚ ਸਿੱਖ ਫੈਡਰੇਸ਼ਨ ਯੂ,ਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਯੂ,ਕੇ ਦੇ ਪ੍ਰਧਾਨ ਭਾਈ ਗੁਰਦੇਵ ਸਿੰਘ ਚੋਹਾਨ, ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਓਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਕੇ ਦੇ ਪ੍ਰਧਾਨ  ਭਾਈ ਜਸਪਾਲ ਸਿੰਘ ਬੈਂਸ, ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਮੰਤਰੀ ਭਾਈ ਗੁਰਮੇਜ ਸਿੰਘ ਗਿੱਲ ਵਲੋਂ ਪੰਜਾਬ ਦੇ ਸਮੂਹ ਸਿੱਖ ਵੋਟਰਾਂ ਅਤੇ ਇਨਸਾਫ ਪਸੰਦ ਵੋਟਰਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਆਪਣਾ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਦੇ ਹੱਕ ਵਿੱਚ ਪਾਈ ਜਾਵੇ। ਖਾਲਸਾ ਪੰਥ ਅਤੇ ਪੰਜਾਬ ਹਮੇਸ਼ਾਂ ਹੀ ਸਿੱਖ ਵਿਰੋਧੀ ਹਿੰਦੂਤਵੀ ਲਾਬੀ ਦੀਆਂ ਅੱਖਾਂ ਵਿੱਚ ਰੜਕਦਾ ਰਿਹਾ ਹੈ।

ਸਿੱਖਾਂ ਸਮੇਤ ਭਾਰਤ ਦੀਆਂ ਵਸਨੀਕ ਘੱਟ ਗਿਣਤੀ  ਕੌਮਾਂ ਦਾ ਨਾਮੋ ਨਿਸ਼ਾਨ ਮਿਟਾ ਕੇ ਹਿੰਦੂ ਰਾਸ਼ਟਰ ਦੀ ਮੁਦੱਈ ਹਿੰਦੂਤਵੀ ਲਾਬੀ ਨੇ ਕਾਂਗਰਸ, ਭਾਜਪਾ, ਆਮ ਆਦਮੀ ਵਰਗੀਆਂ ਆਪਣੀਆਂ ਵੱਖ ਵੱਖ ਟੀਮਾਂ ਬਣਾਈਆਂ ਹੋਇਆਂ ਹਨ। ਇਹਨਾ ਟੀਮਾਂ ਅੱਗੇ ਬਾਦਲ ਦਲ ਅਤੇ ਖੱਬੇ-ਪੱਖੀਆਂ ਦੇ ਰੂਪ ਵਿੱਚ ਅੱਗੇ ਸਬ ਟੀਮਾਂ ਹਨ। ਸਿੱਖ ਕੌਮ ਦੀ ਚੜਦੀ ਕਲਾ, ਪੰਥ ਅਤੇ ਪੰਜਾਬ ਦਾ ਭਲਾ ਲੋਚਣ ਵਾਲਿਆਂ ਨੂੰ ਇਹਨਾਂ ਤੋਂ ਦੂਰ ਰਹਿਣ ਲੋੜ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਜੋ ਕਿ ਕੇਵਲ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਿਤ ਹੈ ਵਲੋਂ ਮਹਿਸੂਸ ਕੀਤਾ ਗਿਆ ਕਿ ਭਾਵੇਂ ਭਾਰਤ ਦੇ ਫਿਰਕਾਪ੍ਰਸਤ ਸੰਵਿਧਾਨ ਅਧੀਨ ਹੋਣ ਵਾਲੀ  ਚੋਣ ਪ੍ਰਣਾਲੀ ਨਾਲ ਬਣਨ ਵਾਲੀ ਪੰਜਾਬ ਸਰਕਾਰ  ਖਾਲਿਸਤਾਨ ਨਹੀਂ ਬਣਾ ਸਕਦੀ। ਪਰ ਖਾਲਿਸਤਾਨੀ ਅਖਵਾਉਣ ਵਾਲਿਆਂ ਦੇ ਹੱਕ ਵਿੱਚ ਵੋਟ ਪਾਉਣਾ ਖਾਲਸਾਈ ਫਲਸਫੇ ਦੇ ਧਾਰਨੀ ਗੁਰਸਿੱਖਾਂ ਦਾ ਫਰਜ਼ ਬਣ ਜਾਂਦਾ ਹੈ। ਇਸ ਵਾਸਤੇ ਖਾਲਸਾਈ ਫਲਸਫੇ ਦੇ ਧਾਰਨੀਆਂ ਨੂੰ ਆਪਣਾ ਫਰਜ਼ ਪਛਾਨਣ ਦੀ ਜਰੂਰਤ ਹੈ।

Comments are closed, but trackbacks and pingbacks are open.