ਯੂ.ਕੇ ਦੇ ਸਿਰਕੱਢ ਕਾਂਗਰਸੀ ਆਗੂ ਕਲਸੀ ਵਲੋਂ ਚੋਣ ਪ੍ਰਚਾਰ ਸਿਖਰਾਂ ’ਤੇ

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਦੇ ਵਾਸੀਆਂ ਨੇ ਜਿੱਤ ਦਾ ਫ਼ਤਵਾ ਦਿੱਤਾ

ਜਲੰਧਰ – ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਜੋ ਇਸ ਸਮੇਂ ਲੋਕ ਸਭਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਦੇ ਤੌਰ ’ਤੇ ਚੋਣ ਲੜ ਰਹੇ ਹਨ ਨੂੰ ਜਲੰਧਰ ਲੋਕ ਸਭਾ ਹਲਕੇ ਦੇ ਲੋਕ ਵੱਡੀ ਲੀਡ ਨਾਲ ਜਿਤਾਉਣਗੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਛੱਤਰ ਕਲਸੀ ਯੂ.ਕੇ ਮੁੱਖ ਬੁਲਾਰਾ ਇੰਡੀਅਨ ਓਵਰਸੀਜ਼ ਕਾਂਗਰਸ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ। ਨਛੱਤਰ ਕਲਸੀ ਯੂ.ਕੇ ਤੋਂ ਵਿਸ਼ੇਸ਼ ਤੌਰ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਜਲੰਧਰ ਪਹੁੰਚੇ ਹੋਏ ਸਨ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਕੁਝ ਮਹੀਨਿਆਂ ਲਈ ਪੰਜਾਬ ਦੀ ਵਾਂਗਡੋਰ ਸੰਭਾਲਣ ਲਈ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਸੀ। ਉਸ ਥੋੜ੍ਹੇ ਸਮੇਂ ਦੇ ਕਾਰਜਕਾਲ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਦੇ ਭਲੇ ਲਈ ਜੋ ਕੰਮ ਉਹਨਾਂ ਵੱਲੋਂ ਕੀਤੇ ਗਏ। ਉਹਨਾਂ ਨੂੰ ਪੰਜਾਬ ਦੇ ਲੋਕ ਕਦੀ ਵੀ ਨਹੀਂ ਭੁਲਾਉਣਗੇ।

ਉਹਨਾਂ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਖਾਸ ਕਰ ਪਿਛੜੇ ਵਰਗ ਦੇ ਲੋਕਾਂ ਲਈ ਜੋ ਲੋਕ ਭਲਾਈ ਦੇ ਕੰਮ ਕੀਤੇ। ਉਸ ਦੇ ਨਾਲ ਨਾਲ ਹੀ ਬਿਜੀਲ ਦੇ ਬਿੱਲਾਂ ਦੀਆਂ ਕੀਮਤਾਂ ਨੂੰ ਘਟਾ ਕੇ ਬਿਜਲੀ ਬਿੱਲਾਂ ਦਾ ਪੈ ਰਿਹਾ ਵਾਧੂ ਬੋਝ ਪੰਜਾਬ ਦੇ ਲੋਕਾਂ ਦੇ ਸਿਰ ਤੋਂ ਘੱਟ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਇਸ ਦੌਰਾਨ ਕਈ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਅਤੇ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਲਈ ਰਾਸ਼ੀ ਜਾਰੀ ਕੀਤੀ। ਜਿਨ੍ਹਾਂ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਕੇ ਇਹਨਾਂ ਪ੍ਰੋਜੈਕਟਾਂ ਦਾ ਸਿਹਰਾ ਆਪਣੀ ਸਰਕਾਰ ਦੇ ਸਿਰ ਬੰਨਿਆ ਜਾ ਰਿਹਾ ਹੈ।

ਉਨ੍ਹਾਂ ਨੇ ਜਲੰਧਰ ਲੋਕ ਸਭਾ ਹਲਕਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਰਹਿੰਦੇ ਹੋਏ ਪੰਜਾਬ ਦੇ ਭਲੇ ਦੀ ਗੱਲ ਦਾ ਜੋ ਟਰੇਲਰ ਦਿਖਾਇਆ ਗਿਆ ਸੀ। ਉਸ ਦੀ ਉਹ ਪੂਰੀ ਫ਼ਿਲਮ ਦੇਖਣਾ ਚਾਹੁੰਦੇ ਹਨ ਤਾਂ ਉਹ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਲੋਕ ਸਭਾ ਭੇਜਣ ਤਾਂ ਕਿ ਪੰਜਾਬ ਦੇ ਮੁੱਦਿਆਂ ਅਤੇ ਹੋਰ ਮਸਲਿਆਂ ਦੀ ਆਵਾਜ਼ ਲੋਕ ਸਭਾ ਵਿੱਚ ਗੂੰਜ ਸਕੇ।

Comments are closed, but trackbacks and pingbacks are open.