ਯੋਗੀ ਯੂਥ ਸੇਵਾ ਸੁਸਾਇਟੀ ਵਲੋਂ ਮੁਫ਼ਤ ਆਯੁਰਵੈਦਿਕ ਕੈਂਪ

ਵੈਦ ਸੁਖਜਿੰਦਰ ਸਿੰਘ ਯੋਗੀ ਚੰਡੀਗੜ੍ਹ ਦੀਆਂ ਚਾਰ ਪੀੜ੍ਹੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਨਿਸ਼ਕਾਮ ਸੇਵਾ ਕੀਤੀ ਜਾਂਦੀ ਹੈ।

ਚੰਡੀਗੜ੍ਹ – ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਸਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੁਫ਼ਤ ਆਯੂਰਵੈਦਿਕ ਕੈਂਪ ਸੰਗਤਾਂ ਦੀ ਸਹੂਲਤ ਲਈ 25 ਤੋਂ 28 ਦਸੰਬਰ ਤੱਕ ਲਗਾਇਆ ਗਿਆ।
ਜ਼ਿਕਰਯੋਗ ਹੈ ਕਿ ਉੱਘੇ ਖਾਨਦਾਨੀ ਵੈਦ ਸੁਖਜਿੰਦਰ ਸਿੰਘ ਯੋਗੀ ਚੰਡੀਗੜ੍ਹ ਦੀਆਂ ਚਾਰ ਪੀੜ੍ਹੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਨਿਸ਼ਕਾਮ ਸੇਵਾ ਕੀਤੀ ਜਾਂਦੀ ਹੈ।
ਇਸ ਮੌਕੇ ਸੁਸਾਇਟੀ ਪ੍ਰਧਾਨ ਜਗਜੀਤ ਸਿੰਘ, ਮਲਕੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਜਗਦੇਵ ਸਿੰਘ, ਕੰਵਲਪ੍ਰੀਤ ਸਿੰਘ, ਸਰਬਜੀਤ ਸਿੰਘ, ਡਾਕਟਰ ਯਸ਼ ਧੀਮਾਨ ਵੀ ਹਾਜ਼ਰ ਸਨ।

Comments are closed, but trackbacks and pingbacks are open.