ਵਰਲਡ ਕੈਂਸਰ ਕੇਅਰ ਦੇ ਚੇਅਰਮੈਨ ਧਾਲੀਵਾਲ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਸਜ਼ਾ ਦੀ ਮੰਗ

ਕੇਂਦਰੀ ਮੰਤਰੀ ਅਤੇ ਸ. ਲਾਲਪੁਰਾ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ – ਵਰਲਡ ਕੈਂਸਰ ਕੇਅਰ ਦੇ ਚੇਅਰਮੈਨ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।

ਵਰਲਡ ਕੈਂਸਰ ਕੇਅਰ ਅਤੇ ਗਲੋਬਲ ਐਸੋਸੀਏਸ਼ਨ ਦੇ ਚੇਅਰਮੈਨ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਗਿਆ ਲੈਣ ਬਾਅਦ ਦਿੱਲੀ ਵਿਖੇ ਕਾਨੂੰਨ ਮੰਤਰੀ ਸ਼੍ਰੀ ਅਰਜਨ ਰਾਮ ਮੇਘਵਾਲ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਬੇਅਦਬੀ ਦੇ ਕੇਸਾਂ ਵਿੱਚ ਹੋਏ ਵਾਧੇ ’ਤੇ ਚਿੰਤਾ ਪ੍ਰਗਟਾਉਦਿਆ ਮੰਗ ਪੱਤਰ ਦਿੱਤਾ ਕਿ ਬੇਅਦਬੀ ਦੇ ਦੋਸ਼ੀਆਂ ਨਾਲ ਲਿਹਾਜ਼ ਨਾ ਕੀਤਾ ਜਾਵੇ ਅਤੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂਕਿ ਭਵਿੱਖ ਵਿੱਚ ਅਜਿਹੀਆਂ ਘਨਾਉਣੀਆਂ ਹਰਕਤਾਂ ਕਰਨ ਵਾਲੇ ਪੰਜਾਹ ਵਾਰ ਸੋਚਣਗੇ।

ਧਾਲੀਵਾਲ ਦੀ ਇਸ ਮੰਗ ਦੀ ਪ੍ਰਮੁੱਖ ਸਿੱਖ ਜੱਥੇਬੰਦੀਆਂ ਨੇ ਪ੍ਰੌੜਤਾ ਕੀਤੀ ਹੈ।

Comments are closed, but trackbacks and pingbacks are open.