ਗਵਰਨਰ ਨੇ ਸੰਸਥਾ ਨੂੰ ਸਹਿਯੋਗ ਦਾ ਭਰੋਸਾ ਦਿੱਤਾ
ਚੰਡੀਗੜ੍ਹ – ਬੀਤੇ ਦਿਨੀਂ ਵਰਲਡ ਕੈਂਸਰ ਕੇਅਰ ਯੂ.ਕੇ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਨੇ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੰਸਥਾ ਬਾਰੇ ਜਾਣਕਾਰੀ ਦਿੱਤੀ ਗਈ।
ਪੰਜਾਬ ਦੇ ਰਾਜ ਭਵਨ ਵਿਖੇ ਮੁਲਾਕਾਤ ਦੌਰਾਨ ਡਾ. ਧਾਲੀਵਾਲ ਨੇ ਗਵਰਨਰ ਨੂੰ ਸੰਸਥਾ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਦੀ ਗਵਰਨਰ ਨੇ ਭਰਪੂਰ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵਰਲਡ ਕੈਂਸਰ ਕੇਅਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਪੰਜਾਬ ਦੀਆਂ ਸਮਾਜਿਕ ਸੰਸਥਾਵਾਂ ਨੇ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਦੀ ਹਾਜ਼ਰੀ ਵਿੱਚ ਡਾ. ਕੁਲਵੰਤ ਧਾਲੀਵਾਲ ਦਾ ਸਨਮਾਨ ਕਰਦਿਆਂ ਸੰਸਥਾ ਦੇ ਉਪਰਾਲਿਆਂ ਦੀ ਪ੍ਰਸੰਸਾ ਵੀ ਕੀਤੀ ਗਈ।
Comments are closed, but trackbacks and pingbacks are open.