ਧਾਲੀਵਾਲ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ
ਲੰਡਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੇਮਕੁੰਟ ਦੇ ਦਰਸ਼ਣਾ ਲਈ ਜਾਣ ਵਾਲੀ ਸੰਗਤ ਗੋਬਿੰਦ ਘਾਟ ਤੋਂ ਹੇਮਕੁੰਟ ਸਾਹਿਬ ਤੱਕ ਦੇ ਰਸਤੇ ਨੂੰ ਤੈਅ ਕਰਨ ਲਈ ‘ਰੱਸਾ ਮਾਰਗ’ ਬਣਾਉਣ ਦਾ ਨੀਂਹ ਪੱਥਰ ਰੱਖਣ ਦਾ ਸਮੂਹ ਸਿੱਖਾਂ ਵਲੋਂ ਸਵਾਗਤ ਕੀਤਾ ਗਿਆ ਹੈ।
ਵਰਲਡ ਕੈਂਸਰ ਕੇਅਰ ਦੇ ਗਲੋਬਲ ਰਾਜਦੂਤ ਡਾ. ਕੁਲਵੰਤ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਹਰ ਸਾਲ ਹਜ਼ਾਰਾਂ ਸਿੱਖ ਸੰਗਤਾਂ ਔਖਾ ਪੈਂਡਾ ਤੈਅ ਕਰਕੇ ਦਰਸ਼ਨ ਕਰਨ ਪਹੁੰਚਦੀਆਂ ਹਨ। ਪਰ ਬਹੁਤ ਸਾਰੀਆਂ ਸੰਗਤਾਂ ਅਪਾਹਜਤਾ ਕਾਰਨ ਜਾਂ ਸਰੀਰਕ ਮੁਸ਼ਕਿਲਾਂ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਂਝੀਆਂ ਰਹਿ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਰੱਸਾ ਮਾਰਗ’ ਬਣਨ ਨਾਲ ਸਿੱਖ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ।
ਧਾਲੀਵਾਲ ਨੇ ਕਿਹਾ ਕਿ ਇਸ ਸਹੂਲਤ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਦਾ ਦਿਲ ਜਿੱਤਣ ਵਿੱਚ ਇੱਕ ਹੋਰ ਪਹਿਲ ਕਦਮੀਂ ਕੀਤੀ ਗਈ ਹੈ। ਜਿਸ ਨਾਲ ਸਦਭਾਵਨਾ ਦਾ ਮਾਹੌਲ ਬਣੇਗਾ। ਉਨ੍ਹਾਂ ਵਰਲਡ ਕੈਂਸਰ ਕੇਅਰ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਕੰਮ ਕਰ ਰਹੀਆਂ ਟੀਮਾਂ ਵਲੋਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ ਹੈ।
Comments are closed, but trackbacks and pingbacks are open.