ਰਿਸ਼ੀ ਨੂੰ ਦੀਵਾਲੀ ਦੇ ਤੋਹਫ਼ੇ ਭੇਟ ਕੀਤੇ
ਲੰਡਨ – ਬੀਤੇ ਐਤਵਾਰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ 10 ਡਾਊਨਿੰਗ ਸਟ੍ਰੀਟ ’ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੀ ਪਤਨੀ ਅਕਸ਼ਾ ਮੂਰਤੀ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫ਼ੋਂ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਐੱਸ. ਜੈਸ਼ੰਕਰ ਆਪਣੀ ਪਤਨੀ ਕਿਓਕੋ ਜੈਸ਼ੰਕਰ ਨਾਲ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਆਏ ਸਨ। ਮੁਲਾਕਾਤ ਦੌਰਾਨ ਜੈਸ਼ੰਕਰ ਨੇ ਰਿਸ਼ੀ ਸੁਨਕ ਨੂੰ ਭਗਵਾਨ ਗਣੇਸ਼ ਦੀ ਮੂਰਤੀ ਅਤੇ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਵਲੋਂ ਆਟੋਗ੍ਰਾਫ਼ ਕੀਤੀ ਇੱਕ ਕ੍ਰਿਕਟ ਬੈਟ ਵੀ ਭੇਂਟ ਕੀਤਾ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੂ.ਕੇ ਦੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਬਾਰੇ ਗੱਲ ਕਰਦੇ ਹੋਏ ਕਿਹਾ, ‘‘ਦੀਵਾਲੀ ’ਤੇ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਭਾਰਤ ਅਤੇ ਯੂ.ਕੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਬੰਨਣ ਅਤੇ ਮਜ਼ਬੂਤ ਬਣਾਉਣ ਲਈ ਉਤਸੁਕ ਹਨ। ਸ਼੍ਰੀਮਾਨ ਅਤੇ ਸ਼੍ਰੀਮਤੀ ਸੁਨਕ ਦਾ ਉਹਨਾਂ ਵਲੋਂ ਨਿੱਘੇ ਸੁਆਗਤ ਅਤੇ ਸ਼ਾਨਦਾਰ ਪ੍ਰਾਹੁਣਾਚਾਰੀ ਲਈ ਧੰਨਵਾਦ ਕੀਤਾ।’’
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਬ੍ਰਿਟੇਨ ਦੇ ਅਧਿਕਾਰਤ ਦੌਰੇ ’ਤੇ ਹਨ। ਭਾਰਤ ਅਤੇ ਬਰਤਾਨੀਆ ਦਰਮਿਆਨ ਦੁਵੱਲੇ ਸਬੰਧ ਵਧ ਰਹੇ ਹਨ। ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਆਪਣੇ ਬਰਤਾਨਵੀ ਹਮਰੁਤਬਾ ਦੁਵੱਲੇ ਸਬੰਧ ਵਧ ਰਹੇ ਹਨ। ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਅਤੇ ਬਰਤਾਨਵੀ ਹਮਰੁਤਬਾ ਸਰ ਜੇੇਮਸ ਕਲੀਵਰਲੇ ਅਤੇ ਹੋਰ ਪਤਵੰਤਿਆਂ ਨਾਲ ਮੁਲਾਕਾਤ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਸੁਹਿਰਦ ਅਤੇ ਪ੍ਰਗਤੀਸ਼ੀਲ ਦੱਸਿਆ ਅਤੇ ਭਾਰਤ-ਯੂ.ਕੇ ਵਿਆਪਕ ਰਣਨੀਤਕ ਭਾਈਵਾਲੀ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੇ ਤਹਿਤ ਭਾਰਤ-ਯੂ.ਕੇ ਕਾਰਜ ਯੋਜਨਾ-2030 ’ਤੇ ਦਸਤਖ਼ਤ ਕੀਤੇ ਗਏ ਸਨ। ਇਸ ਦਾ ਉਦੇਸ਼ ਕਈ ਖੇਤਰਾਂ ਵਿੱਚ ਸਬੰਧਾਂ ਦਾ ਵਿਸਥਾਰ ਕਰਨਾ ਹੈ। ਬੀਤੀ 3 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸੁਨਕ ਦੇ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਨੂੰ ਲੈ ਕੇ ਟੈਲੀਫ਼ੋਨ ਦੇ ਜ਼ਰੀਏ ਗੱਲਬਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਦੋਵਾਂ ਨੇਤਾਵਾਂ ਦਰਮਿਆਨ ਇਜ਼ਰਾਈਲ ਅਤੇ ਹਮਾਸ ਦਰਮਿਆਨ ਚਲ ਰਹੀ ਜੰਗ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਇਜ਼ਰਾਈਲ ’ਤੇ ਹਮਲੇ ਦੀ ਨਿੰਦਾ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਮਾਸ ਫਲੀਸਤੀਨੀ ਲੋਕਾਂ ਦੀ ਅਗਵਾਈ ਨਹੀਂ ਕਰਦਾ ਹੈ।
Comments are closed, but trackbacks and pingbacks are open.