ਜ਼ੀਰਕਪੁਰ – ਇਲਾਕੇ ਦੇ ਉਘੇ ਸਮਾਜ ਸੇਵੀ ਅਤੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਭਬਾਤ-ਜ਼ੀਰਕਪੁਰ ਦੇ ਚੇਅਰਮੈਨ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ 12ਵੀਂ ਸਾਲਾਨਾ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਸੈਕਟਰ 21 ਸੀ ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਗਤਾਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ) ਨੇ ਗੁਰਬਾਣੀ ਦੇ ਸ਼ਬਦਾ ਰਾਹੀਂ ਸ਼ਰਧਾਂਜਲੀ¿; ਭੇਟ ਕੀਤੀ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ) ਨੇ ਯੋਗੀ ਜੀ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਵੱਡਮੁਲੇ ਯੋਗਦਾਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਸੰਗਤਾਂ ਨੂੰ ਕੀਤੀ ਯੋਗੀ ਯੂਥ ਸੇਵਾ ਸੁਸਾਇਟੀ ਦੇ ਚੇਅਰਮੈਨ ਖਾਨਦਾਨੀ ਵੈਦ ਸੁਖਜਿੰਦਰ ਸਿੰਘ ਯੋਗੀਦ ਅਤੇ ਜਗਦੇਵ ਸਿੰਘ ਭਬਾਤ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।
2021-12-01
Comments are closed, but trackbacks and pingbacks are open.