ਸਮੈਦਿਕ ਵਿਖੇ ਪੰਥਕ ਇਕੱਠ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੇ ਫੈਸਲਿਆਂ ਦੀ ਅਲੋਚਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵਿਸ਼ਵ ਸਿੱਖ ਸੰਮੇਲਨ ਸੱਦਣ ਦੀ ਅਪੀਲ

ਸਮੈਦਿਕ – ਸਰਬਜੀਤ ਸਿੰਘ ਬਨੂੜ- ਬਰਤਾਨੀਆਂ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਭਾਰੀ ਇਕੱਠ ਕੀਤਾ ਗਿਆ ਜਿਸ ਵਿੱਚ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੋਹਤਵਾਰ ਸੱਜਣਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋ 2 ਦਸੰਬਰ ਨੂੰ ਹੋਏ ਇਤਿਹਾਸਿਕ ਆਦੇਸ਼ਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੈਦਿਕ ਗੁਰੂਘਰ ਦੇ ਪ੍ਰਧਾਨ ਸ ਕੁਲਦੀਪ ਸਿੰਘ ਦਿਉਲ ਨੇ ਸੰਗਤਾਂ ਨੂੰ ਸੰਬੋਧਨ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੁੱਚੇ ਸਿੱਖਾਂ ਦੀ ਅਗਵਾਈ ਕਰਦੇ ਹਨ ਉੱਨਾਂ ਦਾ ਦਾਇਰਾ ਕਦੇ ਵੀ ਸੀਮਿਤ ਨਹੀਂ ਹੋ ਸਕਦਾ ਜਿਹੜੇ ਲੋਕ ਤਖ਼ਤ ਸਾਹਿਬ ਨੂੰ ਆਪਣੀ ਨਿੱਜੀ ਮਲਕੀਅਤ ਸਮਝਦੇ ਹਨ ਉੱਨਾਂ ਨੂੰ ਬਾਜ਼ ਆਉਣਾ ਚਾਹੀਦਾ।

ਸਿੱਖ ਫੈਡਰੇਸ਼ਨ ਯੂਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਨੇ ਬਹੁਤ ਸੁਹਿਰਦਤਾ ਨਾਲ ਸਾਰੇ ਪੰਥ ਨੂੰ ਇਕਜੁੱਟਤਾ ਨਾਲ ਤਖ਼ਤ ਸਾਹਿਬ ਦੇ ਫ਼ੈਸਲਿਆ ਨਾਲ ਖੜਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਨੂੰ ਜਥੇਦਾਰ ਸਾਹਿਬਾਨਾ ਦੀ ਨਿਯੁਕਤੀ ਅਤੇ ਬਰਖਾਸਤਗੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ਭਾਈ ਦਇਆ ਸਿੰਘ, ਇੰਟਰਨੈਸ਼ਨਲ ਪੰਥਕ ਦਲ ਦੇ ਮੁੱਖ ਬੁਲਾਰੇ ਭਾਈ ਕਪਤਾਨ ਸਿੰਘ, ਪੰਥਕ ਆਗੂ ਭਾਈ ਕੁਲਦੀਪ ਸਿੰਘ ਜੀ ਚਹੇੜੂ ਹੁਣਾ ਨੇ ਆਪਣੇ ਸੰਖੇਪ ਸ਼ਬਦਾਂ ਵਿੱਚ ਮਤੇ ਪੜ ਗਏ ਜਿਨਾ ਨੂੰ ਸਮੁੱਚੀ ਸੰਗਤ ਵੱਲੋਂ ਹੱਥ ਖੜੇ ਕਰਕੇ ਜੈਕਾਰਿਆਂ ਦੇ ਰੂਪ ਵਿੱਚ ਪ੍ਰਵਾਨਗੀ ਦਿੱਤੀ ਗਈ। ਇੰਨਾਂ ਤੋਂ ਇਲਾਵਾ ਰਾਜ ਮਨਵਿੰਦਰ ਸਿੰਘ ਕੰਗ ਲੈਸਟਰ, ਭਾਈ ਕੁਲਵੰਤ ਸਿੰਘ ਮੁਠੱਡਾ, ਸ ਗੁਰਨਾਮ ਸਿੰਘ ਨਵਾਂਸ਼ਹਿਰ ਪ੍ਰਧਾਨ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ, ਜਸਪਾਲ ਸਿੰਘ ਨਿੱਜਰ ਪ੍ਰਧਾਨ ਸੈਜਲੀ ਸਟ੍ਰੀਟ, ਰਘਬੀਰ ਸਿੰਘ ਪ੍ਰਧਾਨ ਬਾਬਾ ਸੰਗ, ਸ ਰਜਿੰਦਰ ਸਿੰਘ ਚਿੱਟੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ, ਡਾ ਸਾਧੂ ਸਿੰਘ, ਤਰਸੇਮ ਸਿੰਘ ਦਿਉਲ ਬ੍ਰਿਟਸ਼ ਸਿੱਖ ਕੌਂਸਲ, ਭਾਈ ਚਰਨ ਸਿੰਘ ਪ੍ਰਧਾਨ ਗੁਰੂ ਹਰਗੋਬਿੰਦ ਸਾਹਿਬ, ਸ ਗੁਰਦੇਵ ਸਿੰਘ ਚੌਹਾਨ, ਭਾਈ ਬਲਦੇਵ ਸਿੰਘ ਸਪਰੀਮ ਸਿੱਖ ਕੌਂਸਲ, ਭਾਈ ਬਲਵਿੰਦਰ ਸਿੰਘ ਢਿੱਲੋਂ, ਭਾਈ ਜਸਵਿੰਦਰ ਸਿੰਘ ਮੱਖਣਸ਼ਾਹ ਲੁਬਾਣਾ ਟਰੱਸਟ ਯੂਕੇ, ਦਰਸ਼ਣ ਸਿੰਘ ਲੋਟੇ ਪ੍ਰਧਾਨ ਮਿਲਟਨ ਕੀਨਜ, ਭਾਈ ਰਘਬੀਰ ਸਿੰਘ, ਭਾਈ ਰਣਜੀਤ ਸਿੰਘ ਵਿਰਕ, ਸ ਜਸਵੰਤ ਸਿੰਘ ਨੇ ਸੰਗਤਾਂ ਸੰਬੋਧਨ ਕਰਦਿਆਂ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋ ਆਏ ਆਦੇਸ਼ਾ ਦੀ ਪੰਥਕ ਇਕੱਠ ਵਿੱਚ ਯੂਕੇ ਦੀਆਂ ਸਮੁੱਚੀਆਂ ਸੰਗਤਾਂ ਵਲੋ ਸ਼ਲਾਘਾ ਕਰਦੇ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿੱਜੀ ਤੌਰ ਤੇ ਜਿੰਨਾਂ ਲੋਕਾਂ ਵੱਲੋਂ ਕਿਰਦਾਰਕੁਸ਼ੀ ਕੀਤੀ ਗਈ ਉਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ-ਉੱਚਤਾ ਅਤੇ ਅਜ਼ਾਦ ਪ੍ਰਭੂਸੱਤਾ ਵਾਸਤੇ ਰਣਨੀਤੀ ਤਿਆਰ ਕਰਨੀ ਜਿਸ ਵਿੱਚ ਵਿਸ਼ਵਭਰ ਵਿੱਚ ਵੱਸਦੇ ਸਿੱਖਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਵਿਸ਼ਵ ਸਿੱਖ ਸੰਮੇਲਨ ਸੱਦਣ ਦੀ ਅਪੀਲ ਕੀਤੀ ਗਈ।

ਪੰਥਕ ਇਕੱਠ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਗਈ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜੇਕਰ ਅਹੁਦੇ ਤੋ ਬਰਖ਼ਾਸਤ ਕੀਤਾ ਤਾਂ ਸੰਸਾਰ ਭਰ ਦੇ ਸਿੱਖਾਂ ਵੱਲੋਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

Comments are closed, but trackbacks and pingbacks are open.