ਕੀਰਤਨੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ
ਸਾਊਥਾਲ – ਸਿੱਖ ਮਿਸ਼ਨਰੀ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਿੱਖ ਮਿਸ਼ਨਰੀ ਸੁਸਾਇਟੀ ਦੇ ਬੱਚਿਆਂ ਨੇ ਬੜੇ ਹੀ ਸ਼ਰਧਾ ਭਾਵਨਾਂ ਦੇ ਨਾਲ ਸੁਖਮਨੀ ਸਾਹਿਬ ਜੀ ਦੇ ਪਾਠ ਕੀਰਤਨ ਉਪਰੰਤ ਬੱਚਿਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਅਖ਼ੀਰ ਵਿੱਚ ਛੋਟੇ ਬੱਚਿਆਂ ਨੂੰ ਸਿੱਖ ਮਿਸ਼ਨਰੀ ਸੁਸਾਇਟੀ ਵੱਲੋਂ ਮੁਮੈਂਟੋ ਅਤੇ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ’ਤੇ ਸਿੱਖ ਮਿਸ਼ਨਰੀ ਦੇ ਸੇਵਾਦਾਰ ਸ. ਗੁਰਬਚਨ ਸਿੰਘ ਅਠਵਾਲ, ਸ. ਹਰਬੰਸ ਸਿੰਘ ਕੁਲਾਰ, ਸ. ਅਵਤਾਰ ਸਿੰਘ ਬੁੱਟਰ, ਸ. ਅਮਰਜੀਤ ਸਿੰਘ ਢਿੱਲੋਂ, ਸ. ਬਲਵਿੰਦਰ ਸਿੰਘ ਪੱਟੀ, ਸ. ਜਸਪ੍ਰੀਤ ਸਿੰਘ, ਸ. ਬਚਿੱਤਰ ਸਿੰਘ ਸੱਗੀ, ਸ. ਜ਼ੋਰਾ ਸਿੰਘ ਖਗੂੰੜਾ ਅਤੇ ਸ. ਸੁਰਜੀਤ ਸਿੰਘ ਹਾਜ਼ਰ ਸਨ।
ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Comments are closed, but trackbacks and pingbacks are open.