Edition No: 2734
ਪੁਲਿਸ ਨੇ ਦਲੀਪ ਚੱਢਾ ਨੂੰ ਗਿ੍ਰਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ

ਲੰਡਨ – ਪੂਰਬੀ ਲੰਡਨ ਦੇ ਇਲਫੋਰਡ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਰਤੀ ਮੂਲ ਦੇ ਇੱਕ 57 ਸਾਲਾ ਵਿਅਕਤੀ ਨੇ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ। ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੈਟਰੋਪਲੀਟਨ ਪੁਲਿਸ ਮੁਤਾਬਕ ਇਹ ਘਟਨਾ ਮੰਗਲਵਾਰ ਤੜਕੇ ਕਰੀਬ 4 ਵਜੇ ਇਲਫੋਰਡ ਦੀ ਐਪਲਗਾਰਥ ਡਰਾਈਵ ਸਥਿਤ ਇੱਕ ਘਰ ਵਿੱਚ ਵਾਪਰੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਘਰ ਦੇ ਅੰਦਰੋਂ ਮਹਿਲਾ ਦੀ ਲਾਸ਼ ਬਰਾਮਦ ਹੋਈ। ਮੁਲਜ਼ਮ ਦੀ ਪਛਾਣ 57 ਸਾਲਾ ਦਲੀਪ ਚੱਢਾ ਵਜੋਂ ਹੋਈ ਹੈ। ਜਦੋਂਕਿ ਮਿ੍ਰਤਕਾ ਦੀ ਪਛਾਣ ਮੁਲਜ਼ਮ ਦੀ ਪਤਨੀ 58 ਸਾਲਾ ਵੈਨੇਸਾ ਪੰਟਨੀ-ਚੱਢਾ ਵਜੋਂ ਹੋਈ ਹੈ।

ਪੁਲਿਸ ਨੇ ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਕਾਤਲ ਦੇ ਪਿੱਛੇ ਕੀ ਵਜ੍ਹਾ ਸੀ। ਜਾਂਚ ਅਧਿਕਾਰੀ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੈ, ਤਾਂ ਉਹ ਤੁਰੰਤ ਸੰਪਰਕ ਕਰਨ।