ਜਗਤਾਰ ਸਿੰਘ ਧਾਲੀਵਾਲ ਵਲੋਂ ਪ੍ਰਵਾਸੀ ਪੰਜਾਬੀਆਂ ਸਬੰਧੀ ਵਿਚਾਰ ਵਿਟਾਂਦਰਾ
ਇੰਗਲੈਂਡ – ਇੱਥੋਂ ਦੇ ਸਹਿਰ ਲੈਸਟਰ ਨੇੜਲੇ ਇਲਾਕੇ ਦੇ ਵਸਨੀਕ ਪ੍ਰਵਾਸੀ ਪੰਜਾਬੀਆਂ ਦੇ ਵਫਦ ਵਲੋਂ ਜਗਤਾਰ ਸਿੰਘ ਧਾਲੀਵਾਲ (×) ਦੀ ਅਗਵਾਈ ਵਿੱਚ ਉੱਘੇ ਕਿਸਾਨ ਆਗੂ ਅਤੇ ਕਿਸਾਨ ਅੰਦੋਲਨ ਦੇ ਪ੍ਰਬੰਧਕ ਸ. ਬਲਬੀਰ ਸਿੰਘ ਰਾਜੇਵਾਲ ਦਾ ਸਨਮਾਨ ਕੀਤਾ ਗਿਆ ਅਤੇ ਪ੍ਰਵਾਸੀਆਂ ਸਬੰਧੀ ਮਸਲਿਆਂ ’ਤੇ ਵਿਚਾਰ ਵਿਟਾਂਦਰਾ ਕੀਤਾ ਗਿਆ।ਫਿਲੌਰ ਹਲਕੇ ਦੇ ਪਿੰਡ ਬਕਾਪੁਰ ਵਿਖੇ ਜਗਤਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਚਰਨਜੀਤ ਸਿੰਘ ਧਾਲੀਵਾਲ (ਪੰਚ), ਅਵਤਾਰ ਸਿੰਘ ਧਾਲੀਵਾਲ (ਸਰਪੰਚ), ਗੁਰਦੇਵ ਸਿੰਘ ਲੰਬੜਦਾਰ, ਬਲਬਿੰਦਰ ਸਿੰਘ ਛੋਕਰ ਅਤੇ ਬਲਬੀਰ ਸਿੰਘ ਗਿੱਲ ਸਮੇਤ ਪਿੰਡ ਵਾਸੀਆਂ ਨੇ ਸ. ਬਲਬੀਰ ਸਿੰਘ ਰਾਜੇਵਾਲ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਅਜੇ ਵੀ ਕਈ ਮੰਗਾਂ ਨੂੰ ਲਾਗੂ ਕੀਤੇ ਜਾਣਾ ਬਾਕੀ ਹੈ ਅਤੇ ਕਿਸਾਨਾ ਦੇ ਹੱਕਾਂ ਨੂੰ ਲਾਗੂ ਕਰਵਾਉਣ ਲਈ ਘੋਲ ਜਾਰੀ ਰੱਖਿਆ ਜਾਵੇਗਾ।
ਪ੍ਰਵਾਸੀ ਪੰਜਾਬੀਆਂ ਦੇ ਪੰਜਾਬ ਵਿੱਚ ਹੱਕਾਂ ਨੂੰ ਸੁਰੱਖਿਅਤ ਰੱਖਣ ’ਤੇ ਜਗਤਾਰ ਸਿੰਘ ਧਾਲੀਵਾਲ ਵਲੋਂ ਕੀਤੇ ਸਵਾਲ ’ਤੇ ਸ. ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਭਰਪੂਰ ਸਹਿਯੋਗ ਦਿੱਤਾ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਵੀ ਅਸੀਂ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਾਂਗੇ।
Comments are closed, but trackbacks and pingbacks are open.