ਬੀਬੀ ਸਤਵੰਤ ਕੌਰ ਨੂੰ ਧਾਰਮਿਕ ਕੌਂਸਲ ਦੇ ਚੇਅਰਪਰਸਨ ਬਣਾਉਣ ਤੇ ਸਮੁੱਚੇ ਆਗੂਆਂ ਦਾ ਕੀਤਾ ਧੰਨਵਾਦ
ਲੈਸਟਰ (ਸੁਖਜਿੰਦਰ ਸਿੰਘ ਢੱਡੇ) – ਇੰਗਲੈਂਡ ਦੇ ਸਿੱਖ ਆਗੂਆਂ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਬੁਲਾਰਾ ਤੀਰ ਗਰੁੱਪ,ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਦੇ ਪ੍ਰਧਾਨ ਸ ਗੁਰਨਾਮ ਸਿੰਘ ਨਵਾਂ ਸ਼ਹਿਰ, ਤੀਰ ਗਰੁੱਪ ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਮੁੱਚੇ ਪ੍ਰਬੰਧ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਹੋਣ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਜੀ ਨੂੰ ਧਾਰਮਿਕ ਕੌਂਸਲ ਦੇ ਚੇਅਰਪਰਸਨ ਬਣਾਉਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।
ਸ. ਕੰਗ, ਸ. ਬਿੱਟੂ ਅਤੇ ਗੁਰਨਾਮ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋ ਪ੍ਰਵਾਨਿਤ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਵੱਲੋਂ ਬਹੁਤ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਈ ਗਈ,ਜਿਸ ਦੇ ਫਲਸਰੂਪ ਬਿਨਾਂ ਕਿਸੇ ਤਣਾਓ ਤੋ ਪ੍ਰਧਾਨਗੀ ਦੀ ਚੋਣ ਕੀਤੀ ਗਈ।ਉਕਤ ਆਗੂਆਂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਸਾਡੀ ਨਵੀਂ ਲੀਡਰਸ਼ਿਪ ਨਿਮਰਤਾ ਸਹਿਤ ਬਾਕੀ ਆਗੂਆਂ ਨਾਲ ਪੇਸ਼ ਆਉਣ ਜਿਸ ਨਾਲ ਆਪਸੀ ਇਤਫਾਕ ਅਤੇ ਏਕਤਾ ਦੀ ਸੰਭਾਵਨਾ ਵੱਧ ਸਕੇ।
Comments are closed, but trackbacks and pingbacks are open.