ਇੰਡੀਅਨ ਓਵਰਸੀਜ਼ ਕਾਂਗਰਸ (ਯੂ.ਐੱਸ.ਏ.) ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦਾ ਯੂ.ਕੇ ਫੇਰੀ ਮੌਕੇ ਨਿੱਘਾ ਸਵਾਗਤ

ਅਗਾਮੀ ਚੋਣਾ ਵਿੱਚ ਕਾਂਗਰਸ ਨੂੰ ਜਿਤਾਉਣ ਦਾ ਸੱਦਾ

ਸਾਊਥਾਲ – ਪਿਛਲੇ ਦਿਨੀਂ ਭਾਰਤ ਜਾਂਦੇ ਸਮੇਂ ਇੰਡੀਅਨ ਓਵਰਸੀਜ਼ ਕਾਂਗਰਸ (ਯੂ.ਐੱਸ.ਏ.) ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦਾ ਯੂ.ਕੇ ਦੀ ਸੰਖੇਪ ਫੇਰੀ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ ਦੇ ਪ੍ਰਮੁੱਖ ਅਹੁਦੇਦਾਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਹੰਸਲੋ ਦੇ ਕਰਿਸ਼ਮਾ ਰੈਸਟੋਰੈਂਟ ਵਿਖੇ ਕਰਵਾਏ ਗਏ ਸਮਾਗਮ ਵਿੱਚ ਬੋਲਦਿਆਂ ਗੁਰਮੀਤ ਸਿੰਘ ਗਿੱਲ ਨੇ ਕਿਹਾ ਕਿ 2027 ਵਿੱਚ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਕਾਂਗਰਸ ਸਰਕਾਰ ਦੀ ਬਹਾਲੀ ਬਹੁਤ ਜ਼ਰੂਰੀ ਹੈ ਤਾਂ ਕਿ ਲੋਕਤੰਤਰ ਨੂੰ ਮਜ਼ਬੂਤ ਰੱਖਿਆ ਜਾ ਸਕੇ। ਉਨ੍ਹਾਂ ਸਮੂਹ ਕਾਂਗਰਸ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਅਗਾਮੀ ਚੋਣਾਂ ਵਿੱਚ ਕਾਂਗਰਸ ਸਰਕਾਰ ਬਣਾਉਣ ਲਈ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਗੁਰਮਿੰਦਰ ਕੌਰ ਰੰਧਾਵਾ, ਬੁਲਾਰਾ ਨਛੱਤਰ ਕਲਸੀ, ਬਲਜਿੰਦਰ ਜੈਨਪੁਰੀਆ, ਸੰਦੀਪ ਸੋਨੀ, ਮਨਜੀਤ ਸਿੰਘ ਭੰਮਰਾ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਸਾਬਕਾ ਮੇਅਰ ਮਹਿੰਦਰ ਕੌਰ ਮਿੱਢਾ, ਸਤਵੰਤ ਨਾਗਪਾਲ ਅਤੇ ਫ਼ੋਟੋਗ੍ਰਾਫ਼ਰ ਰਵੀ ਬੋਲੀਨਾ ਹਾਜ਼ਰ ਸਨ।

Comments are closed, but trackbacks and pingbacks are open.