ਬਰੈਡਫਰਡ – ਯੋਰਕਸ਼ਾਇਰ ਵਿੱਚ ਲੰਬੇ ਸਮੇਂ ਤੋਂ ਲੋਕ ਹੱਕਾਂ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਇੰਡੀਅਨ ਵਰਕਰਜ਼ ਐਸੋਸੀਏਸ਼ਨ ਨੇ ਭਾਰਤ ਵਿੱਚ ਸੰਯੁਕਤ ਕਿਸਾਨ ਮੋਰਚਾ ਫ਼ਤਹਿ ਹੋਣ ’ਤੇ ਸਮੂਹ ਭਾਰਤੀਆਂ ਨੂੰ ਵਧਾਈ ਦਿੱਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਏ ਨੇ ਕਿਹਾ ਕਿ ਕਿਸਾਨਾਂ ਦੇ ਹੱਕਾ ਲਈ ਪੰਜਾਬ ਦੇ ਲੋਕਾਂ ਨੇ ਡੇੜ ਸਾਲ ਪਹਿਲਾਂ ਸੰਘਰਸ਼ ਸ਼ੁਰੂ ਕੀਤਾ ਸੀ ਜੋ ਭਾਰੀ ਮੁਸ਼ਕਿਲਾਂ ਨੂੰ ਪਾਰ ਕਰਦਾ ਹੋਇਆ 26 ਨਵੰਬਰ 2020 ਨੂੰ ਦਿੱਲੀ ਦੀ ਬਰੂਹਾਂ ’ਤੇ ਅੱਪੜਿਆ ਸੀ ਜਿਸ ਨੂੰ ਭਾਰਤ ਦੇ ਸਮੂਹ ਕਿਸਾਨਾਂ ਦਾ ਭਰਪੂਰ ਸਾਥ ਮਿਲਿਆ।ਇਸ ਕਿਸਾਨੀ ਸੰਘਰਸ਼ ਵਿੱਚ ਹੁਣ ਤੱਕ ਕਰੀਬ 700 ਤੋਂ ਜ਼ਿਆਦਾ ਕਿਸਾਨਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਪਰ ਕਿਸਾਨਾ ਨੇ ਹੌਸਲਾ ਨਹੀਂ ਹਾਰਿਆ। ਆਖ਼ਿਰ ਲੋਕਾਂ ਦੇ ਰੋਹ ਨੂੰ ਮਹਿਸੂਸ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਵਿਰੋਧੀ ਤਿੰਨ ਬਿੱਲ ਰੱਦ ਕਰਨ ਦਾ ਐਲਾਨ ਕੀਤਾ ਹੈ ਜਿਸ ਨੂੰ ਉਹ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਮੰਨਦੇ ਹਨ ਉੱਥੇ ਆਪਣੀ ਭੁੱਲ ਵੀ ਸਵਿਕਾਰ ਕਰਦੇ ਹਨ।
2021-11-27
Comments are closed, but trackbacks and pingbacks are open.