ਏਅਰ ਇੰਡੀਆ ਦੇ ਜਹਾਜ਼ ਵਿੱਚ ਕਥਿੱਤ ਧਮਾਕਾ ਕਰਨ ਵਾਲੇ ਸਿੱਖ ਆਗੂ ਮਲਿਕ ਦਾ ਕੈਨੇਡਾ ਵਿੱਚ ਕਤਲ

ਥੋੜ੍ਹਾ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀਆਂ ਕੀਤੀਆਂ ਸੀ ਸਿਫ਼ਤਾਂ

ਕੈਨੇਡਾ – ਇੱਥੋਂ ਦੇ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ, ਜੋ 1985 ’ਚ ਏਅਰ ਇੰਡੀਆ ’ਚ ਹੋਏ ਬੰਬ ਧਮਾਕਾ ਕੇਸ ’ਚੋਂ 2005 ’ਚ ਬਰੀ ਹੋ ਗਏ ਸਨ, ਦਾ ਸਰੀ ’ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਕ ਰਿਪੋਰਟ ਅਨੁਸਾਰ ਸੂਤਰਾਂ ਨੇ ਦੱਸਿਆ ਕਿ ਮਲਿਕ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਕਿ ਉਸ ਨੇ ਕਥਿਤ ਤੌਰ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਬੇਮਿਸਾਲ ਸਾਕਾਰਾਤਮਕ ਕਦਮਾਂ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਸੀ। ਇਸ ਦੇ ਨਾਲ ਹੀ ਜਨਵਰੀ ’ਚ ਰਿਪੁਦਮਨ ਸਿੰਘ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਵੀ ਕੀਤੀ ਸੀ।

ਸਰੀ ਦੀ 128 ਸਟਰੀਟ ਦੇ 82-ਬਲਾਕ ’ਚ ਵੀਰਵਾਰ ਸਵੇਰੇ ਤਕਰੀਬਨ 9.26 ’ਤੇ ਹਮਲਾਵਰ ਨੇ ਰਿਪੁਦਮਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਰਿਪੁਦਮਨ ਸਿੰਘ ’ਤੇ ਕਦੇ ਖਾਲਿਸਤਾਨੀ ਹੋਣ ਦੇ ਦੋਸ਼ ਵੀ ਲੱਗੇ ਸਨ ਅਤੇ ਉਹ ਸਿੱਖਾਂ ਦੀ ਅਜ਼ਾਦੀ ਦੀ ਜੱਦੋਜਹਿਦ ਕਰਦੇ ਰਹੇ ਸਨ। ਇਥੇ ਤੱਕ ਕਿ ਉਨ੍ਹਾਂ ’ਤੇ 1985 ’ਚ ਏਅਰ ਇੰਡੀਆ ਹੋਏ ਬੰਬ ਧਮਾਕੇ ਮਾਮਲੇ ’ਚ ਲੰਬੇ ਸਮੇਂ ਤੱਕ ਕੈਨੇਡਾ ’ਚ ਕੇਸ ਵੀ ਚੱਲਿਆ ਸੀ। ਹਾਲਾਂਕਿ ਇਸ ’ਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਸੀ।

Comments are closed, but trackbacks and pingbacks are open.