Edition No: 2737
ਯੂ.ਕੇ ਦੇ ਪੰਜਾਬੀ ਭਾਈਚਾਰੇ ਵਲੋਂ ਵਧਾਈ

ਪੰਜਾਬ – ਪੰਜਾਬ ਸਰਕਾਰ ਵਲੋਂ ਸ਼੍ਰੀ ਜਤਿੰਦਰ ਮਸੀਹ ਗੌਰਵ ਜੀ ਨੂੰ ਪੰਜਾਬ ਘੱਟ-ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਹ ਸਿਰਫ਼ ਗਲੋਬਲ ਕਿ੍ਰਸ਼ਚੀਅਨ ਐਕਸ਼ਨ ਕਮੇਟੀ ਦੇ ਪ੍ਰਧਾਨ ਸਨ, ਪਰ ਹੁਣ ਉਨ੍ਹਾਂ ਨੂੰ ਪੰਜਾਬ ਵਿੱਚ ਸਾਰੀਆਂ ਘੱਟ-ਗਿਣਤੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਜਿਵੇਂ ਕਿ ਉਨ੍ਹਾਂ ਨੇ ਵਾਅਦਾ ਕੀਤਾ ਹੈ, ਉਹ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਘੱਟ-ਗਿਣਤੀ ਭਾਈਚਾਰਿਆਂ ਦੀ ਸੇਵਾ ਕਰਨਗੇ।

ਯੂ.ਕੇ ਤੋਂ ਉਨ੍ਹਾਂ ਦੇ ਸਨੇਹੀ ਰਾਜ ਅਤੇ ਪੰਜਾਬੀ ਭਾਈਚਾਰੇ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈਆਂ ਭੇਜੀਆਂ ਹਨ।