Edition No: 2736
ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ ਕੀਤੇ ਗਏ

ਲੰਡਨ – ਬਰਤਾਨੀਆ ਦੇ ਸ਼ਹਿਰ ਸਲੋਹ ਤੋਂ ਤੀਜੀ ਵਾਰੀ ਸੰਸਦ ਮੈਂਬਰ ਚੁਣੇ ਗਏ ਲੇਬਰ ਪਾਰਟੀ ਦੇ ਆਗੂ ਤਨਮਨਜੀਤ ਸਿੰਘ ਢੇਸੀ ਨੂੰ ਰਾਸ਼ਟਰੀ ਸੁਰੱਖਿਆ ਰਣਨੀਤੀ ਦੀ ਜੁਆਇੰਟ ਕਮੇਟੀ (ਜੁਆਇੰਟ ਕਮੇਟੀ ਆਨ ਦਿ ਨੈਸ਼ਨਲ ਸਕਿਓਰਿਟੀ ਸਟ੍ਰੈਟੇਜੀ) ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ’ਚ ਕੁੱਲ 22 ਲੋਕਾਂ ਨੂੰ ਮੈਂਬਰ ਬਣਾਇਆ ਗਿਆ ਹੈ, ਜਿਨ੍ਹਾਂ ’ਚ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਦਾ ਨਾਂ ਵੀ ਸ਼ਾਮਿਲ ਹੈ।

ਇਹ ਅਹਿਮ ਜ਼ਿੰਮੇਵਾਰੀ ਮਿਲਣ ਢੇਸੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਜ਼ਿੰਮੇਵਾਰੀ ਲਈ ਸਰਕਾਰ ਦਾ ਧੰਨਵਾਦ ਹੈ। ਉਨ੍ਹਾਂ ਕਿਹਾ ਕਿ ‘‘ਰਾਸ਼ਟਰੀ ਸੁਰੱਖਿਆ ਰਣਨੀਤੀ ਦੀ ਜੁਆਇੰਟ ਕਮੇਟੀ ਦਾ ਮੈਂਬਰ ਬਣਨਾ ਕਿ ਇਕ ਮਾਣ ਤੇ ਜ਼ਿੰਮੇਵਾਰੀ ਭਰੀ ਗੱਲ ਹੈ। ਰਾਸ਼ਟਰੀ ਸੁਰੱਖਿਆ ਕਮੇਟੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਸਰਕਾਰ ਦੇ ਨਾਲ ਕੰਮ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹਾਂ।’’