Edition No: 2741
ਜਿਉਦੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਦਾ ਸ਼ੱਕ

ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੇ ਸਬੰਧ ਵਿਚ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੀਡੀਓ ਦੀ ਸ਼ੁਰੂਆਤ ਵਿਚ, ਇੱਕ ਬਜ਼ੁਰਗ ਸਿੱਖ ਵਿਅਕਤੀ ਸੜਕ ਕਿਨਾਰੇ ਝਾੜੀਆਂ ਅਤੇ ਕੂੜੇ ਦੇ ਢੇਰ ਦੇ ਕੋਲ ਪਿਆ ਦਿਖਾਈ ਦੇ ਰਿਹਾ ਹੈ। ਉਸ ਦੀ ਹਾਲਤ ਬਹੁਤ ਨਾਜ਼ੁਕ ਜਾਪਦੀ ਹੈ। ਉਸ ਦੇ ਕੱਪੜੇ ਪਾਟੇ ਹੋਏ ਹਨ, ਉਸ ਦੇ ਸਿਰ ਤੋਂ ਖੂਨ ਵਹਿ ਰਿਹਾ ਹੈ। ਉਸ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ‘ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਘਟਨਾ ਸਥਾਨ ‘ਤੇ ਮੌਜੂਦ ਕੁਝ ਲੋਕਾਂ ਦਾ ਦਾਅਵਾ ਹੈ ਕਿ ਉਸ ਦੀ ਪਿੱਠ ‘ਤੇ  ਸੜਨ ਵਰਗੇ ਨਿਸ਼ਾਨ ਸਨ। ਬਜ਼ੁਰਗ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ।