ਐਨ ਆਰ ਆਈ ਕਮਿਸ਼ਨ ਦੇ ਮੈਂਬਰ ਕਰਨ ਘੁੰਮਾਣ ਨੂੰ ਗਿ੍ਰਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ
ਪੰਜਾਬ – ਲੋਕਾਂ ਨੂੰ ਆਮ ਆਦਮੀ ਪਾਰਟੀ ਬਣ ਕੇ ਇਨਸਾਫ਼ ਦਿਵਾਉਣ ਬਾਅਦ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਨੇ ਇਕ ਪੁਰਾਣੇ ਕੇਸ ਵਿੱਚ ਐਨ ਆਰ ਆਈ ਕਮਿਸ਼ਨ ਦੇ ਮੈਂਬਰ ਕਰਨ ਘੁੰਮਾਣ ਨੂੰ ਗਿ੍ਰਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿੱਥੇ ਜੱਜ ਨੇ ਪੁਲਿਸ ਨੂੰ ਘੁੰਮਾਣ ਦਾ ਰਿਮਾਂਡ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ।
ਕੈਨੇਡਾ ਵਾਸੀ ਕਰਨ ਘੁੰਮਾਣ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਦੱਸੇ ਜਾਂਦੇ ਹਨ ਅਤੇ ਉਨ੍ਹਾਂ ਨੇ ਚੋਣਾ ਮੌਕੇ ਦਿੜ੍ਹਬਾ ਤੋਂ ਲਹਿਰਾਗਾਗਾ ਜਾ ਰਹੀ ਭਗਵੰਤ ਮਾਨ ਦੇ ਰੋਡ ਸ਼ੋਅ ਦੌਰਾਨ ਰੋਕ ਕੇ ਪ੍ਰੈਫੇਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕਣ ਸਬੰਧੀ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਦਕਿ ਘੁੰਮਾਣ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਪਰ ਦਿੜ੍ਹਬਾ ਪੁਲਿਸ ਨੇ ਹੁਣ ਕਰਨ ਘੁੰਮਾਣ ਨੂੰ ਪੁਲਿਸ ਪ੍ਰਸਾਸ਼ਨ ਵਿੱਚ ਵਿਘਨ ਪਾਉਣ ਦੇ ਦੋਸ਼ ਤਹਿਤ ਗਿ੍ਰਫ਼ਤਾਰ ਕਰਕੇ ਸੁਨਾਮ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਘੁੰਮਾਣ ਦੇ ਵਕੀਲ ਨੇ ਇਸ ਕੇਸ ਨੂੰ ਬਦਲਾਖੋਰੀ ਦੱਸਿਆ ਹੈ।
Comments are closed, but trackbacks and pingbacks are open.