ਪੁਲਿਸ ਵਲੋਂ ਕਾਤਲ ਗ੍ਰਿਫ਼ਤਾਰ
ਲੰਡਨ – ਇੱਥੋਂ ਇੱਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਭਾਰਤੀ ਮੂਲ ਦੀ ਔਰਤ ’ਤੇ ਚਾਕੂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਜਦਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ’ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਘਟਨਾ ਉੱਤਰੀ-ਪੱਛਮੀ ਲੰਡਨ ਦੀ ਹੈ। ਭਾਰਤੀ ਮੂਲ ਦੀ 66 ਸਾਲਾ ਅਨੀਤਾ ਨੈਸ਼ਨਲ ਹੈਲਥ ਸਰਵਿਸ ਵਿੱਚ ਮੈਡੀਕਲ ਸੈਕਟਰੀ ਵਜੋਂ ਪਾਰਟ ਟਾਈਮ ਕੰਮ ਕਰਦੀ ਸੀ। ਉਹ 9 ਮਈ ਨੂੰ ਸਵੇਰੇ ਕਰੀਬ 11.50 ਵਜੇ ਬਰਨਟ ਓਕ ਬ੍ਰਾਡਵੇਅ ਬੱਸ ਸਟਾਪ ’ਤੇ ਬੱਸ ਦੀ ਉਡੀਕ ਕਰ ਰਹੀ ਸੀ ਜਦੋਂ ਹਮਲਾਵਰ ਨੇ ਉਸ ’ਤੇ ਹਮਲਾ ਕਰ ਦਿੱਤਾ। ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੁਲਜ਼ਮ ਦੀ ਪਛਾਣ ਜਲਾਲ ਡਬੇਲਾ ਨਾਂ ਦੇ ਵਿਅਕਤੀ ਵਜੋਂ ਹੋਈ ਹੈ। ਜਲਾਲ ਨੇ ਅਨੀਤਾ ਦੀ ਛਾਤੀ ਅਤੇ ਗਰਦਨ ’ਤੇ ਕਈ ਵਾਰ ਕੀਤੇ ਸਨ। ਇਸ ਹਮਲੇ ’ਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਬਾਅਦ ਵਿੱਚ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਪੂਰੀ ਘਟਨਾ ਬਾਰੇ ਮੈਟਰੋਪੋਲੀਟਨ ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਲੰਡਨ ਦੀ ਓਲਡ ਬੇਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ ਜਾਂ ਨਹੀਂ। ਇਸ ’ਤੇ ਅਗਲੀ ਸੁਣਵਾਈ ’ਚ ਫ਼ੈਸਲਾ ਲਿਆ ਜਾਵੇਗਾ। ਕਰਾਊਨ ਪ੍ਰੌਸੀਕਿਊਸ਼ਨ ਸਰਵਿਸ ਨੇ ਅਦਾਲਤ ਨੂੰ ਦੱਸਿਆ ਕਿ ਮੌਤ ਦਾ ਸ਼ੁਰੂਆਤੀ ਕਾਰਨ ਛਾਤੀ ਅਤੇ ਗਰਦਨ ’ਤੇ ਡੂੰਘਾ ਜ਼ਖ਼ਮ ਸੀ। ਤੁਹਾਨੂੰ ਦੱਸ ਦੇਈਏ ਕਿ ਅਨੀਤਾ ਵਿਆਹੁਤਾ ਸੀ। ਉਸਨੇ ਸਿਹਤ ਮਹਿਕਮੇ ਵਿੱਚ ਪਾਰਟ ਟਾਈਮ ਕੰਮ ਕੀਤਾ।
Comments are closed, but trackbacks and pingbacks are open.