ਵੁਲਵਰਹੈਂਪਟਨ ਵਿਖੇ ਸਿੱਖ ਨੌਜਵਾਨ ’ਤੇ ਜਾਨਲੇਵਾ ਹਮਲਾ

ਮਿ੍ਰਤਕ ਦੀ ਪਹਿਚਾਣ ਨਵਪ੍ਰੀਤ ਸਿੰਘ ਵਜੋਂ ਹੋਈ

ਵੁਲਵਰਹੈਂਪਟਨ – ਇੱਥੇ ਇੱਕ 26 ਸਾਲਾ ਪੰਜਾਬੀ ਨੌਜਵਾਨ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਹੋਈ ਹੈ। ਨਵਪ੍ਰੀਤ ’ਤੇ 22 ਅਕਤੂਬਰ ਨੂੰ ਜਾਨਲੇਵਾ ਹਮਲਾ ਕਰ ਕੇ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਸ ਸਮੇਂ ਉਸ ਦੀ ਪਛਾਣ ਨਹੀਂ ਦੱਸੀ ਗਈ ਸੀ। ਹੁਣ ਇਹ ਜਾਣਕਾਰੀ ਜਨਤਕ ਕਰ ਦਿੱਤੀ ਗਈ ਹੈ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲੇ ’ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਨਵਪ੍ਰੀਤ ’ਤੇ ਇਹ ਹਮਲਾ 22 ਅਕਤੂਬਰ ਨੂੰ ਸ਼ਾਮ ਕਰੀਬ 11.30 ਵਜੇ ਵੁਲਵਰਹੈਂਪਟਨ ਦੇ ਡਡਲੀ ਰੋਡ ’ਤੇ ਸਥਿਤ ਇੱਕ ਕਾਰ ਪਾਰਕ ’ਚ ਹੋਇਆ ਸੀ। ਗੰਭੀਰ ਰੂਪ ’ਚ ਜ਼ਖ਼ਮੀ ਹਾਲਾਤ ’ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਨਵਪ੍ਰੀਤ ਦੇ ਕਤਲ ਮਾਮਲੇ ’ਚ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਕਤਲ ਦੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਬਾਕੀ 2 ਮੁਲਜ਼ਮਾਂ ਨੂੰ ਕਤਲ ਦੇ ਸ਼ੱਕ ਦੇ ਮਾਮਲੇ ’ਚ ਗ੍ਰਿਫ਼ਤਾਰ ਕਰਨ ਮਗਰੋਂ ਜ਼ਮਾਨਤ ’ਤੇ ਛੱਡ ਦਿੱਤਾ ਗਿਆ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ ਹੋਈ ਹੈ ਤੇ ਆਉਣ ਵਾਲੇ ਦਿਨਾਂ ’ਚ ਕੁਝ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Comments are closed, but trackbacks and pingbacks are open.