ਐਮ.ਪੀ ਤਨ ਢੇਸੀ ਨੂੰ ਵੀ ਸਨਮਾਨਿਤ ਕੀਤਾ ਗਿਆ
ਸਲੋਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੂੰ ਉਨ੍ਹਾਂ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਰਾਮਗੜ੍ਹੀਆ ਸਲੋਹ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ |
ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਅਤੇ ਸਮੁੱਚੇ ਪਰਿਵਾਰ ਵਲੋਂ ਪੰਥ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ ਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ‘ਚ ਅਹਿਮ ਯੋਗਦਾਨ ਪਾਇਆ | ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੇ ਭਤੀਜੇ ਤੇ ਇੰਗਲੈਂਡ ਦੇ ਪਹਿਲੇ ਨੌਜਵਾਨ ਸਿੱਖ ਦਸਤਾਰਧਾਰੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਵੀ ਆਪਣੇ ਹਲਕੇ ਦੇ ਲੋਕਾਂ ਦੀਆਂ ਮੰਗਾਂ ਪਾਰਲੀਮੈਂਟ ਵਿੱਚ ਚੁੱਕਣ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ | ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਇੰਗਲੈਂਡ ਦੇ ਉੱਘੇ ਕਾਰੋਬਾਰੀ ਬੌਬੀ ਜੁਤਲਾ, ਕੌਂਸਲਰ ਹਰਜਿੰਦਰ ਸਿੰਘ ਗਹੀਰ ਸਾਬਕਾ ਪ੍ਰਧਾਨ ਗੁਰਦੁਆਰਾ ਰਾਮਗੜ੍ਹੀਆ ਸਲੋਹ ਮੌਜੂਦ ਸਨ |
Comments are closed, but trackbacks and pingbacks are open.