ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾਕਟਰ ਐਸ.ਪੀ. ਸਿੰਘ ਉਬਰਾਏ ਵੱਲੋਂ ਮੋਗਾ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਗਲੇ ਪੜਾਅ ਵਿੱਚ ਮੈਡੀਸਨ ਅਤੇ ਘਰਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ – ਡਾਕਟਰ ਐਸ.ਪੀ. ਸਿੰਘ ਉਬਰਾਏ  

ਮੋਗਾ – ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਮਸ਼ਹੂਰ ਕਾਰੋਬਾਰੀ ਡਾਕਟਰ ਐਸ.ਪੀ. ਸਿੰਘ ਉਬਰਾਏ ਵੱਲੋਂ ਜ਼ਿਲ੍ਹਾ ਮੋਗਾ ਦੇ ਧੂਸੀ ਬੰਨ੍ਹ ਨਾਲ ਲੱਗਦੇ ਸੰਘੇੜਾ, ਰਾਉਵਾਲ, ਮੇਲਕ ਕੰਗਾ, ਕੰਬੋ ਖੁਰਦ (ਕੋਡੀਵਾਲ) ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਦਾ ਦੁੱਖ ਸੁਣਿਆ। ਇਸ ਮੌਕੇ ਉਨ੍ਹਾਂ ਹਾਲਾਤਾ ਨੂੰ ਦੇਖਦੇ ਹੋਏ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਉਹਨਾਂ ਨਾਲ ਜੀਰਾ ਦੇ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਅਤੇ ਵੀ ਮੌਜੂਦ ਸਨ। ਡਾ. ਓਬਰਾਏ ਜੀ ਦੀ ਯੋਗ ਅਗਵਾਈ ਵਿੱਚ ਅਤੇ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੀ ਦੇਖ ਰੇਖ ਹੇਠ ਵੱਖ ਵੱਖ ਜਿਲਿਆਂ ਵਿੱਚ ਟਰੱਸਟ ਦੇ ਵਲੰਟੀਅਰ ਦਿਨ ਰਾਤ ਸੇਵਾਵਾਂ ਨਿਭਾ ਰਹੇ ਹਨ। ਮੇਲਕ ਕੰਗਾਂ ਪਿੰਡ ਵਿਖੇ ਸਮਾਜ ਸੇਵੀ ਦਿਲਬਾਗ ਸਿੰਘ ਮੇਲਕ ਕੰਗਾ ਨੇ ਉਬਰਾਏ ਸਾਹਿਬ ਨੂੰ ਉਥੋਂ ਦੀ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਉਬਰਾਏ ਸਾਹਿਬ ਨੇ ਐਲਾਨ ਕੀਤਾ ਗਿਆ ਕਿ ਜਦ ਤਕ ਲੋੜ ਹੈ, ਸਪਲਾਈ ਜਾਰੀ ਰਹੇਗੀ ਅਤੇ ਕੋਈ ਵੀ ਪਸ਼ੂ ਭੁੱਖਾ ਨਹੀਂ ਰਹੇਗਾ। ਸੁੱਕਾ ਰਾਸ਼ਨ ਵੀ ਮੁੱਕਣ ਨਹੀਂ ਦਿੱਤਾ ਜਾਵੇਗਾ। ਹੋਰ ਵੀ ਜਿੱਥੇ ਵੀ ਕਿਤੇ ਵੀ ਕੋਈ ਲੋੜ ਹੋਈ ਉਥੇ ਹਰ ਲੋੜ ਟਰੱਸਟ ਵੱਲੋਂ ਪੂਰੀ ਕੀਤੀ ਜਾਵੇਗੀ। ਡਾ. ਉਬਰਾਏ ਸਾਹਿਬ ਨੇ ਦੱਸਿਆ ਕਿ ਜਿਵੇਂ ਹੀ ਪਾਣੀ ਘਟਣਾ ਸ਼ੁਰੂ ਹੋਵੇਗਾ ਅਗਲੀ ਲੋੜ ਦਵਾਈਆਂ ਅਤੇ ਘਰਾਂ ਦੀ ਮੁਰੰਮਤ ਦੀ ਹੋਵੇਗੀ। ਟਰੱਸਟ ਵੱਲੋਂ ਪਸ਼ੂਆਂ ਅਤੇ ਲੋਕਾਂ ਲਈ ਦਵਾਈਆਂ ਦੀ ਵੱਡੀ ਸਪਲਾਈ ਅਤੇ ਡਾਕਟਰਾਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ। 2023 ਵਿੱਚ ਜਿਵੇਂ ਪੰਜਾਬ ਵਿੱਚ ਟਰੱਸਟ ਵੱਲੋਂ 300 ਘਰਾਂ ਦੀ ਮੁਰੰਮਤ ਕੀਤੀ ਗਈ ਸੀ, ਉਸੇ ਤਰ੍ਹਾਂ ਇਸ ਵਾਰੀ ਵੀ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਐਸ.ਪੀ. ਸਿੰਘ ਉਬਰਾਏ, ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਅਤੇ ਟਰੱਸਟ ਦੀ ਮੋਗਾ ਟੀਮ ਵੱਲੋਂ ਰਾਸ਼ਨ ਕਿੱਟਾ, ਪਸੂਆਂ ਦਾ ਚਾਰਾ ਅਤੇ ਔਰਤਾਂ ਤੇ ਬੱਚਿਆਂ ਦਾ ਸਮਾਨ ਵੰਡਿਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਗੋਕਲ ਚੰਦ ਬੁੱਘੀਪੁਰਾ, ਜਰਨਲ ਸਕੱਤਰ ਅਵਤਾਰ ਸਿੰਘ ਘੋਲੀਆਂ, ਜ਼ਿਲ੍ਹਾ ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ (ਮੁੱਖ ਸੰਪਾਦਕ: ‘ਮਹਿਕ ਵਤਨ ਦੀ ਲਾਈਵ’ ਬਿਓਰੋ), ਟਰੱਸਟੀ ਹਰਜਿੰਦਰ ਸਿੰਘ ਚੁਗਾਵਾਂ, ਟਰੱਸਟੀ ਹਰਭਿੰਦਰ ਸਿੰਘ ਜਾਨੀਆ, ਟਰੱਸਟੀ ਸੁਖਦੇਵ ਸਿੰਘ ਬਰਾੜ, ਟਰੱਸਟੀ ਗੁਰਸੇਵਕ ਸਿੰਘ ਸੰਨਿਆਸੀ, ਟਰੱਸਟੀ ਰਾਮ ਸਿੰਘ ਜਾਨੀਆ, ਟਰੱਸਟੀ ਮੈਡਮ ਨਰਜੀਤ ਕੌਰ ਬਰਾੜ, ਸੁਖਦੇਵ ਸਿੰਘ ਢੇਸੀ, ਦਫਤਰ ਇੰਚਾਰਜ ਮੈਡਮ ਜਸਵੀਰ ਕੌਰ ਬੱਘੀਪੁਰਾ, ਕਾਕਾ ਮੁੰਨਣ ਆਦਿ ਹੋਰ ਪਤਵੰਤੇ ਮੌਜੂਦ ਸਨ।

Comments are closed, but trackbacks and pingbacks are open.