Edition No: 2739

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸਾਹਿਬਾਨ ਭਾਈ ਸਾਹਿਬ ਭਾਈ ਜਸਪਾਲ ਸਿੰਘ ਜੀ ਆਪਣੇ ਸਾਥੀਆਂ ਸਮੇਤ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਦਰਸ਼ਨ ਕਰਨ ਅਤੇ ਗੁਰੂ ਘਰ ਵਿੱਚ ਹਾਜ਼ਰੀ ਭਰਨ ਲਈ ਆਏ। ਜਿੱਥੇ ਉਨ੍ਹਾਂ ਦਾ ਸ੍ਰੀ ਗੁਰੂ ਸਿੰਘ ਸਭਾ ਦੀ ਸਮੁੱਚੀ ਕਮੇਟੀ ਅਤੇ ਸਾਬਕਾ ਪ੍ਰਧਾਨ ਸ. ਹਿੰਮਤ ਸਿੰਘ ਸੋਹੀ ਨੇ ਸਵਾਗਤ ਕੀਤਾ ਅਤੇ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਨਿਵਾਜਿਆ। ਸੰਗਤਾਂ ਵੱਲੋਂ ਸਵਾਲ ਜਵਾਬ ਵੀ ਹੋਏ ਜਿਨ੍ਹਾਂ ਦੇ ਉਨ੍ਹਾਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਤਸੱਲੀਬਖ਼ਸ਼ ਜਵਾਬ ਦਿੱਤੇ।