Edition No: 2739
ਪੁਲਿਸ ਕਮਿਸ਼ਨਰ ਚਾਹਲ ਨੇ ਜਲੰਧਰ ਦੇ ਥਾਣਾ ਨੰਬਰ 7 ਦੇ ਮੁਖੀ ਦਾ ਅਹੁਦਾ ਦਿੱਤਾ

ਜਲੰਧਰ – ਥਾਣਾ ਡਵੀਜ਼ਨ ਨੰਬਰ 7 ਅਧੀਨ ਪੈਂਦੇ ਖੇਤਰ ’ਚ ਲਗਾਤਾਰ ਸਪਾ ਸੈਂਟਰਾਂ ’ਤੇ ਹੁੱਕਾ ਬਾਰਾਂ ਦੀ ਚਰਚਾ ਹੋਣ ਨਾਲ ਖੇਤਰ ਦੀ ਨੌਜਵਾਨ ਪੀੜ੍ਹੀ ’ਤੇ ਮਾੜਾ ਪ੍ਰਭਾਵ ਪੈਣ ਦੀ ਸੰਭਾਵਨਾ ’ਤੇ ਇਲਾਕੇ ਦੇ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਵੱਧਦੀ ਜਾ ਰਹੀ ਹੈ। ਇਲਾਕੇ ’ਚ ਚੱਲ ਰਹੀਆਂ ਗ਼ੈਰ ਸਮਾਜਿਕ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇੰਸਪੈਕਟਰ ਮੁਕੇਸ਼ ਕੁਮਾਰ ਨੂੰ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਵਜੋਂ ਜ਼ਿੰਮੇਵਾਰੀ ਦਿੱਤੀ ਹੈ। ਆਪਣਾ ਅਹੁਦਾ ਸੰਭਾਲਦੇ ਸਮੇਂ ਇੰਸਪੈਕਟਰ ਮੁਕੇਸ਼ ਕੁਮਾਰ ਨੇ ਕਿਹਾ ਕਿ ਇਲਾਕੇ ’ਚ ਕਿਸੇ ਵੀ ਤਰ੍ਹਾਂ ਦੀ ਗ਼ੈਰ ਸਮਾਜਿਕ ਗਤੀਵਿਧੀ ਨੂੰ ਰੋਕਣ ਲਈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਅਪਰਾਧਿਕ ਪਰਵਿਰਤੀ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਮੁਲਾਜ਼ਮਾਂ ਨੂੰ ਹਮੇਸ਼ਾਂ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।