Edition No: 2739
ਕੈਂਸਰ ਦੀਆਂ ਦਵਾਈਆਂ ਵਿਦੇਸ਼ਾਂ ਤੋਂ ਮੰਗਵਾਉਣ ਲਈ ਟੈਕਸਾਂ ਵਿੱਚ ਕਟੌਤੀ

ਵਰਲਡ ਕੈਂਸਰ ਕੇਅਰ ਯੂ.ਕੇ ਦੇ ਚੇਅਰਮੈਨ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਦੀ ਬੇਨਤੀ ’ਤੇ ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਪਾਰਟੀ ਦੇ ਪ੍ਰਧਾਨ ਸ਼੍ਰੀ ਜੇ.ਪੀ. ਨੱਢਾ ਨੇ ਵਿਦੇਸ਼ਾਂ ਤੋਂ ਮੰਗਵਾਉਣ ਵਾਲੀਆਂ ਕੈਂਸਰ ਦੀਆਂ ਦਵਾਈਆ ਵਿੱਚ ਕਟੌਤੀ ਕਰ ਦਿੱਤੀ ਹੈ।

ਭਾਰਤ ਦੇ ਸਿਹਤ ਮੰਤਰੀ ਸ਼੍ਰੀ ਜੇ.ਪੀ. ਨੱਢਾ ਡੀ ਨਾਲ ਵਰਲਡ ਕੈਂਸਰ ਕੇਅਰ ਦੇ ਚੇਅਰਮੈਨ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਜੀ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਵਿਦੇਸ਼ਾਂ ਤੋਂ ਮੰਗਵਾਈਆਂ ਜਾਣ ਵਾਲੀਆਂ ਕੈਂਸਰ ਦੀਆਂ ਦਵਾਈਆਂ ’ਤੇ ਲੱਗਣ ਵਾਲੀ ਡਿਊਟੀ 12% ਤੋਂ ਘਟਾ ਕੇ 5% ਕਰ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੇ ਸ਼੍ਰੀ ਨੱਢਾ ਜੀ ਦਾ ਦਿਲੋਂ ਧੰਨਵਾਦ ਕੀਤਾ।

ਸ਼੍ਰੀ ਜੇ.ਪੀ. ਨੱਢਾ ਜੀ ਨੇ ਵਰਲਡ ਕੈਂਸਰ ਕੇਅਰ ਵੱਲੋਂ ਲਗਾਤਾਰ ਚਲਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਕਿਹਾ ਕਿ ਇਹ ਸੰਸਥਾ ਦੇਸ਼ ਦਾ ਮਾਣ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਭਾਰਤ ਸਰਕਾਰ ਅਤੇ ਸਿਹਤ ਮੰਤਰਾਲਾ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਕੰਮ ਦੀ ਸਲਾਹਾ ਕਰਦੇ ਹਨ।

ਇਸ ਮੌਕੇ ’ਤੇ ਵਰਲਡ ਕੈਂਸਰ ਕੇਅਰ ਦੇ ਡਾਇਰੈਕਟਰ ਸ. ਅਜੈਵੀਰ ਸਿੰਘ ਲਾਲਪੁਰਾ ਵੀ ਮੌਜੂਦ ਸਨ।